ਕੋਲੰਬੋ (ਸਮਾਜ ਵੀਕਲੀ): ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦੇ ਬਾਹਰ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋ ਕੇ ਅਸਤੀਫ਼ੇ ਕੀਤੀ, ਜਿਸ ਕਾਰਨ 45 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੋਲੰਬੋ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਕਰਫ਼ਿਊ ਲਗਾ ਦਿੱਤਾ ਗਿਆ ਹੈ। ਦੇਸ਼ ਵਿੱਚ ਆਰਥਿਕ ਸੰਕਟ ਹੈ ਅਤੇ ਲੋਕ ਇਸ ਲਈ ਰਾਸ਼ਟਰਪਤੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਲੰਕਾ ਵਿੱਚ ਵਿਦੇਸ਼ੀ ਮੁਦਰਾ ਦੀ ਕਮੀ ਕਾਰਨ ਈਂਧਣ, ਰਸੋਈ ਗੈਸ ਵਰਗੀਆਂ ਜ਼ਰੂਰੀ ਵਸਤਾਂ ਦੀ ਕਮੀ ਹੋ ਗਈ ਹੈ ਅਤੇ ਲੋਕਾਂ ਨੂੰ ਦਿਨ ਵਿੱਚ 13 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਜਪਕਸ਼ੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਪੁਲੀਸ ਅਨੁਸਾਰ ਪ੍ਰਦਰਸ਼ਨ ਦੌਰਾਨ ਪੰਜ ਪੁਲੀਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ ਅਤੇ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly