ਨਵੀਂ ਦਿੱਲੀ — ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਘਰ, ਦਫਤਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਅਸ਼ਲੀਲਤਾ ਦੇ ਮਾਮਲੇ ਵਿੱਚ ਕੀਤੀ ਗਈ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ। ਸੂਤਰਾਂ ਮੁਤਾਬਕ ਰਾਜ ਕੁੰਦਰਾ ਤੋਂ ਇਲਾਵਾ ਉਨ੍ਹਾਂ ਦੇ ਕਰੀਬੀਆਂ ਅਤੇ ਸ਼ਿਲਪਾ ਸ਼ੈੱਟੀ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀ ਇਹ ਕਾਰਵਾਈ ਅਸ਼ਲੀਲਤਾ ਨਾਲ ਜੁੜੇ ਅਪਰਾਧਿਕ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ, ਇਹ ਮਾਮਲਾ ਪਹਿਲਾਂ ਵੀ ਚਰਚਾ ਵਿੱਚ ਆਇਆ ਸੀ ਅਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜ ਕੁੰਦਰਾ ਅਤੇ ਉਸ ਦੇ ਸਾਥੀਆਂ ‘ਤੇ ਅਸ਼ਲੀਲ ਸਮੱਗਰੀ ਬਣਾਉਣ ਅਤੇ ਇਸ ਨੂੰ ਵੱਖ-ਵੱਖ ਪਲੇਟਫਾਰਮਾਂ ‘ਤੇ ਅਪਲੋਡ ਕਰਨ ਦਾ ਦੋਸ਼ ਹੈ, ਜਿਸ ਦੀ ਕਈ ਏਜੰਸੀਆਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਸਬੂਤ ਜ਼ਬਤ ਕੀਤੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ‘ਤੇ ਅਗਲੇਰੀ ਕਾਰਵਾਈ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਕ੍ਰਾਈਮ ਬ੍ਰਾਂਚ ਨੇ ਜੁਲਾਈ 2021 ‘ਚ ਹੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਰਾਜ ਦੋ ਮਹੀਨੇ ਜੇਲ੍ਹ ਵਿੱਚ ਰਿਹਾ। ਬਾਅਦ ਵਿਚ ਸਿਟੀ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਜ਼ਮਾਨਤ ਮਿਲਣ ਤੋਂ ਬਾਅਦ ਰਾਜ ਕੁੰਦਰਾ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly