ਈਡੀ ਵੱਲੋਂ ਸਾਬਕਾ ਸਰਪੰਚ ਰਣਦੀਪ ਬੁੱਗਾ ਦੇ ਘਰ ਵੀ ਛਾਪੇਮਾਰੀ

ਅਮਲੋਹ (ਸਮਾਜ ਵੀਕਲੀ):  ਈਡੀ ਨੇ ਨਾਜਾਇਜ਼ ਖਣਨ ਮਾਮਲੇ ਵਿੱਚ ਕੀਤੀ ਛਾਪੇਮਾਰੀ ਦੌਰਾਨ ਅੱਜ ਕਾਂਗਰਸ ਆਗੂ ਅਤੇ ਪਿੰਡ ਬੁੱਗਾ ਦੇ ਸਾਬਕਾ ਸਰਪੰਚ ਰਣਦੀਪ ਸਿੰਘ ਬੁੱਗਾ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ। ਦੋ ਗੱਡੀਆਂ ਵਿੱਚ ਆਈ ਈਡੀ ਦੀ ਟੀਮ ਨੇ ਦੇਰ ਸ਼ਾਮ ਤੱਕ ਘਰ ਅੰਦਰ ਕਾਰਵਾਈ ਜਾਰੀ ਰੱਖੀ। ਛਾਪੇਮਾਰੀ ਉਪਰੰਤ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਰਣਦੀਪ ਸਿੰਘ ਬੁੱਗਾ ਦੇ ਬਾਕੀ ਸਾਥੀਆਂ ਖਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਅਮਲੋਹ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਉਸ ਦੀਆਂ ਫ਼ੋਟੋਆਂ ਨਸ਼ਰ ਕਰਦੇ ਹੋਏ ਦੋਸ਼ ਲਾਇਆ ਕਿ ਉਹ ਇਸ ਦਾ ਨਜ਼ਦੀਕੀ ਸੀ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਸ੍ਰੀ ਨਾਭਾ ਨੂੰ ਟਿਕਟ ਨਾ ਦੇਣ ਦੀ ਮੰਗ ਕੀਤੀ ਸੀ। ਉਧਰ ਵਿਧਾਇਕ ਅਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਸਾਬਕਾ ਸਰਪੰਚ ਰਣਦੀਪ ਸਿੰਘ ਕਾਂਗਰਸ ਪਾਰਟੀ ਦਾ ਪੁਰਾਣਾ ਵਰਕਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਫ਼ੋਟੋਆਂ ਅਕਸਰ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਨੇ ਕੋਈ ਗਲਤ ਕੰਮ ਕੀਤਾ ਹੋਵੇਗਾ ਤਾਂ ਉਸ ਖਿਲਾਫ਼ ਕਾਰਵਾਈ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleImran using religion as cover for economic breakdown: Pak Opposition
Next articleਚੰਨੀ ਦੇ ਕਰੀਬੀ ਅਤੇ ਕਈ ਹੋਰਾਂ ’ਤੇ ਛਾਪੇ