ਨਵੀਂ ਦਿੱਲੀ (ਸਮਾਜ ਵੀਕਲੀ): ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਲਡ ਕੇਸ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਅੱਜ ਸੀਨੀਅਰ ਕਾਂਗਰਸ ਆਗੂ ਮਲਿਕਾਰਜੁਨ ਖੜਗੇ (79) ਤੋਂ ਪੁੱਛਗਿੱਛ ਕੀਤੀ। ਸੰਘੀ ਜਾਂਚ ਏਜੰਸੀ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਖੜਗੇ ਨੂੰ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਲਈ ਸੰਮਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕਾਲੇ ਧਨ ਨੂੰ ਸਫ਼ੈਦ ਬਣਾਉਣ ਤੋਂ ਰੋਕਣ ਲਈ ਬਣੇ ਐਕਟ (ਪੀਐੱਮਐੱਲਏ) ਤਹਿਤ ਖੜਗੇ ਦੇ ਬਿਆਨ ਦਰਜ ਕੀਤੇ ਜਾਣਗੇ। ਖੜਗੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜ ਗਏ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly