ਜੀ ਡੀ ਗੋਇਨਕਾ ਸਕੂਲ ‘ਚ ਵਿਦਿਆਰਥੀਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਬਹੁਤ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ  ਸੁਖਦੇਵ ਸਿੰਘ  , ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ , ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ ਅਤੇ ਸਮੂਹ ਸਟਾਫ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੂੰਗਫਲੀ, ਰੇਵੜੀ ਪਾ ਕੇ ਕੀਤੀ। ਇਸ ਮੌਕੇ ਸਕੂਲ ’ਚ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ’ਚ  ਪਹਿਲੀ ਤੋਂ ਦੂਜੀ ਸ਼੍ਰੇਣੀ ਦੇ ਵਿਦਿਆਰਥੀ ਪੰਜਾਬੀ ਪਹਿਰਾਵੇ ’ਚ ਸਕੂਲ ਪਹੁੰਚੇ। ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਤ ਕਵਿਤਾ, ਗੀਤ, ਭਾਸ਼ਣ ਤੇ ਸੱਭਿਆਚਾਰਕ ਲੋਕ ਨਾਚ ਪੇਸ਼ ਕਰ ਕੇ ਖੂਬ ਰੰਗ ਬੰਨ੍ਹਿਆ।  ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮੂੰਗਫਲੀ ਅਤੇ ਰਿਉਂੜੀਆਂ ਵੰਡੀਆਂ ਗਈਆਂ। ਚੇਅਰਮੈਨ ਸਰਦਾਰ ਸੁਖਦੇਵ ਸਿੰਘ  ਅਤੇ ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਪਰਮਾਰ  ਨੇ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪਿਆਰ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਸਾਨੂੰ ਸਾਰਿਆਂ ਨੂੰ ਮਿਲਜੁਲ ਕੇ ਇਸ ਤਿਉਹਾਰ ਨੂੰ ਮਨਾਉਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੁਲਵਿੰਦਰ ਸਿੱਧੂ ਕਾਮੇ ਕੇ ਦੀ ਪੁਸਤਕ ਰਿਲੀਜ਼ ਅਤੇ ਗੋਸ਼ਟੀ ਪ੍ਰਤਿਮਾਨ ਦਾ ਨਵਾਂ ਅੰਕ ਲੋਕ- ਅਰਪਣ
Next articleਫਿਲੌਰ ਤੇ ਗੋਰਾਇਆ ਨੂੰ ‘ਫਾਟਕ ਫਰੀ’ ਕਰਨ ਲਈ ਯਤਨ ਜਾਰੀ-ਰਜਿੰਦਰ ਸੰਧੂ ਫਿਲੌਰ