
ਕਪੂਰਥਲਾ, (ਸਮਾਜ ਵੀਕਲੀ) (ਕੌੜਾ )– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਤੀਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਸੰਜੀਵ ਕੁਮਾਰ ਹਾਂਡਾਂ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਕਪੂਰਥਲਾ -2 ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਪਹਿਲੇ ਫੇਜ਼ ਦਾ ਦੋ ਰੋਜ਼ਾ ਸਮੱਰਥ ਪ੍ਰੋਜੈਕਟ ਤਹਿਤ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਮੁਸ਼ਕਵੇਦ ਵਿਖੇ ਸਮਾਪਤ ਹੋਇਆ । ਉਕਤ ਦੋ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ । ਇਸ ਦੌਰਾਨ ਸਮੱਰਥ ਨਾਲ ਸਬੰਧਤ ਤੀਸਰੀ ਤੋਂ ਪੰਜਵੀਂ ਕਲਾਸ ਦੇ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਿਤ ਵੱਖ ਵੱਖ ਟੀਚਿਆਂ ਤੇ, ਗਤੀਵਿਧੀਆਂ ਸੰਬੰਧੀ ਰਿਸੋਰਸ ਪਰਸਨ ਦੇ ਤੌਰ ਬੀ ਆਰ ਸੀ ਕਰਮਜੀਤ ਗਿੱਲ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਪਵਨ ਕੁਮਾਰ ਜੋਸ਼ੀ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਰਿਸੋਰਸ ਪਰਸਨ ਵੱਲੋਂ ਦਿੱਤੇ ਗਏ।ਇਸ ਮੌਕੇ ਤੇ ਜਸਵਿੰਦਰ ਸਿੰਘ ਸੀ ਐੱਚ ਟੀ, ਬਲਵਿੰਦਰ ਕੁਮਾਰ ਸੀ ਐੱਚ ਟੀ , ਪਰਵੀਨ ਕੁਮਾਰ ਸੀ ਐੱਚ ਟੀ , ਰਾਜਵਿੰਦਰ ਕੌਰ, ਮੋਨਿਕਾ ਅਰੋੜਾ, ਸਰਬਜੀਤ ਕੌਰ, ਹਰਜਿੰਦਰ ਸਿੰਘ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਪੱਡਾ,ਵੀਰ ਸਿੰਘ, ਮਨਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly