ਸਿੱਖਿਆ ਬਲਾਕ ਕਪੂਰਥਲਾ -3 ਦੇ ਪ੍ਰਾਇਮਰੀ ਅਧਿਆਪਕਾਂ ਦੀ ਦੂਜੇ ਫੇਜ਼ ਦਾ ਤਿੰਨ ਰੋਜ਼ਾ ਸੈਮੀਨਾਰ ਆਯੋਜਿਤ

ਕੈਪਸ਼ਨ - ਤਿੰਨ ਰੋਜ਼ਾ ਸੈਮੀਨਾਰ ਦੌਰਾਨ ਸੰਬੋਧਿਤ ਕਰਦੇ ਹੋਏ ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਤੇ ਹਾਜ਼ਰ ਅਧਿਆਪਕ
ਕਪੂਰਥਲਾ,(ਸਮਾਜ ਵੀਕਲੀ) (ਵਿਸ਼ੇਸ਼ ਪ੍ਰਤੀਨਿਧ)– ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਕਪੂਰਥਲਾ -3 ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ  ਦੇ ਅਧਿਆਪਕਾਂ ਦਾ ਦੂਜੇ ਫੇਜ਼ ਦਾ ਤਿੰਨ ਰੋਜ਼ਾ ਸੈਮੀਨਾਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਖੇ ਸ਼ੁਰੂ ਹੋਇਆ । ਉਕਤ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ ।ਇਸ ਸੈਮੀਨਾਰ ਦੇ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ ਨੇ ਸ਼ਿਰਕਤ ਕੀਤੀ।ਇਸ ਦੌਰਾਨ ਉਨ੍ਹਾਂ  ਨੇ ਸਮੂਹ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਆਖਿਆ। ਉਹਨਾਂ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਕਿ ਤੁਸੀਂ ਸਟੇਟ ਵੱਲੋਂ ਦਿੱਤੇ ਏਜੰਡੇ ਤੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਹਰ ਸੰਭਵ ਯਤਨ ਕਰੋਗੇ ਮੈਨੂੰ ਉਮੀਦ ਹੈ ਕਿ ਤੁਸੀ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ। ਇਸ ਵਰਕਸ਼ਾਪ ਵਿੱਚ ਬਲਾਕ  ਰਿਸੋਰਸ ਪਰਸਨ ਨਵਜੋਤ ਸਿੰਘ ਕਰੀਰ ਬੀ ਆਰ ਸੀ, ਜੋਤੀ ਨਰੂਲਾ, ਸੁਖਪਾਲ ਸਿੰਘ, ਤ੍ਰਿਸ਼ਨਾ ਸੋਹਰ ਆਦਿ ਨੇ ਗਣਿਤ ਵਿਸੇ਼ ਨਾਲ ਸਬੰਧਿਤ ਗਤੀਵਿਧੀਆਂ ਸਮੂਹ  ਅਧਿਆਪਕਾਂ  ਨੂੰ ਕਰਵਾਈਆਂ ।ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ  ਬਾਖੂਬੀ ਢੰਗ ਨਾਲ ਦਿੱਤੇ। ਇਸ ਮੌਕੇ ਤੇ  ਨਿਰਮਲ ਸਿੰਘ, ਕੁਲਦੀਪ ਸਿੰਘ,ਸਵਰਨ ਸਿੰਘ, ਰੁਪਿੰਦਰ ਸਿੰਘ, ਇੰਦਰਜੀਤ ਸਿੰਘ, ਬਿਕਰਮਜੀਤ ਸਿੰਘ, ਮੋਨਿਕਾ ਵਰਮਾ, ਗਗਨਦੀਪ ਸਿੰਘ, ਜਸਵੀਰ ਕੌਰ, ਅਮਨਦੀਪ ਕੌਰ,ਪੂਨਮ ਰਾਣੀ, ਹਰਪ੍ਰੀਤ ਸਾਹਨੀ,ਲਲਿਤ ਸ਼ਰਮਾ,ਸੁਖਪ੍ਰੀਤ ਕੌਰ ਢੀਂਗਰਾ, ਇੰਦਰਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਟਿੱਚ ਜਾਣਿਆ- ਗਿਆਨੀ ਹਰਪ੍ਰੀਤ ਸਿੰਘ
Next articleਪੰਜਾਬ ਗੌਰਨਮੈਂਟ ਪੈਨਸ਼ਨ ਐਸੋਸੀਏਸ਼ਨ ਜ਼ਿਲਾ ਕਪੂਰਥਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਆਯੋਜਿਤ