HOME ਸਿੱਖਿਆ ਵਿਭਾਗ ਦੇ ਡਾਟਾ ਐਂਟਰੀ ਆਪਰੇਟਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਨਖਾਹ...

ਸਿੱਖਿਆ ਵਿਭਾਗ ਦੇ ਡਾਟਾ ਐਂਟਰੀ ਆਪਰੇਟਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਨਖਾਹ ਕਟੌਤੀ ਸਬੰਧੀ ਭਾਰੀ ਗੁੱਸਾ

ਮੰਗਾਂ ਦੇ ਠੋਸ ਕਾਰਵਾਈ ਨਾ ਹੋਣ ਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਮਾਰਚ ਹੋਵੇਗਾ – ਰਮੇਸ਼, ਬਨਵਾਰੀ 

ਕਪੂਰਥਲਾ  (ਸਮਾਜ ਵੀਕਲੀ)  ( ਕੌੜਾ  )– ਸਿੱਖਿਆ ਵਿਭਾਗ ਵਿੱਚ ਸਮੱਗਰਾ ਸਿੱਖਿਆ ਅਭਿਆਨ ਤਹਿਤ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ 50 ਹਜਾਰ ਤੋਂ ਘਟਾ ਕੇ 19 ਕਰਨ ਦੀ ਤਿਆਰੀ ਅਤੇ 01-04-2018 ਤੋਂ ਰੈਗੂਲਰ ਆਰਡਰ ਜਾਰੀ ਕਰਨ ਦੇ ਰੋਸ ਵਜੋਂ ਡਾਟਾ ਐਂਟਰੀ ਆਪਰੇਟਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੰਬੋਜ, ਬਨਵਾਰੀ ਲਾਲ ਆਦਿ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ 8-9-2025 ਨੂੰ ਫੈਸਲਾ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀ ਨੂੰ ਤਨਖਾਹ ਨਾ ਘਟਾਉਣ ਅਤੇ ਕਰਮਚਾਰੀਆਂ ਰੈਗੂਲਰ ਕਾਰਨ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਨੂੰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ । ਜੋ ਸਰਕਾਰ ਦੀ ਕਾਰਗੁਜਾਰੀ ਦੇ ਸਵਾਲ ਖੜ੍ਹੇ ਕਰਦਾ ਹੈ‌। ਆਗੂਆਂ ਦਾ ਕਹਿਣਾ ਕਿ ਮੰਤਰੀ ਪਰਿਸ਼ਦ ਵੱਲੋਂ ਪਾਸ ਨੋਟੀਫਿਕੇਸ਼ਨ ਪਿਛਲੇ ਛੇ ਮਹੀਨਿਆਂ ਵਿੱਚ ਸਿੱਖਿਆ ਵਿਭਾਗ ਦੇ ਟੇਬਲਾਂ ਦਾ ਸਿਰਫ ਸ਼ਿੰਗਾਰ ਬਣ ਕੇ ਰਹਿ ਗਿਆ ਤੇ ਫਾਈਲਾਂ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਘੁੰਮ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਾਲ 2018 ਵਿੱਚ ਜਦੋਂ ਸਰਕਾਰ ਵੱਲੋਂ 8886 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ। ਉਸ ਸਮੇਂ ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਗਿਆ। ਜਿਸ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਅਤੇ ਅਦਾਲਤ ਨੂੰ ਸਰਕਾਰ ਨੂੰ ਝਾੜ ਪਾਈ ਗਈ। ਇੱਥੋਂ ਤੱਕ ਕਿ ਤਤਕਾਲੀ ਸਕੱਤਰ ਸਕੂਲ ਸਿੱਖਿਆ ਨੇ ਵੀ ਇਸ ਨੂੰ ਵਿਭਾਗੀ ਗਲਤੀ ਮੰਨਿਆ ਸੀ। ਪਰ ਉਸ ਦੇ ਬਾਵਜੂਦ ਅੱਜ ਤੱਕ ਇਨਸਾਫ ਨਹੀਂ ਮਿਲਿਆ। ਆਗੂਆਂ ਨੇ ਕਿਹਾ ਕਿ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਸਕੱਤਰ ਮੁਹਾਲੀ ਦੇ ਡੀਪੀਆਈ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਮੰਗਾਂ ਦੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਮਾਰਚ ਵੀ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰੇਲ ਕੋਚ ਫੈਕਟਰੀ ,ਵਿੱਚ ਵਿਸ਼ਿਸ਼ਟ ਰੇਲ ਸੇਵਾ ਪੁਰਸਕਾਰ ਅਤੇ ਰੇਲ ਸੇਵਾ ਪੁਰਸਕਾਰ ਸਮਾਰੋਹ ਦਾ ਆਯੋਜਨ
Next article*AIPL ਨੇ GLADA ਨੂੰ 137 ਕਰੋੜ ਰੁਪਏ ਦਾ ਪੂਰਾ EDC ਭੁਗਤਾਨ ਪੂਰਾ ਕੀਤਾ, ਜੋ ਕਿ ਲੁਧਿਆਣਾ ਵਿੱਚ ਕਿਸੇ ਵੀ ਡਿਵੈਲਪਰ ਦੁਆਰਾ ਸਭ ਤੋਂ ਵੱਧ ਭੁਗਤਾਨ ਕੀਤਾ ਗਿਆ ਹੈ*