ਸਿੱਖਿਆ ਵਿਭਾਗ ਪੰਜਾਬ ਵੱਲੋਂ 68ਵੀਆ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਭੰਗਲ ਖੁਰਦ ਦੇ ਖਿਡਾਰੀਆਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ -ਪਰਵਿੰਦਰ ਸਿੰਘ

ਨਵਾਂਸ਼ਹਿਰ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਸਿੱਖਿਆ ਵਿਭਾਗ , ਪੰਜਾਬ ਵੱਲੋਂ 68ਵੀਆ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਅਲੱਗ ਅਲੱਗ ਈਵੈਂਟ ਕਰਵਾਏ ਗਏ ਇਹਨਾਂ ਖੇਡਾਂ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ , ਭੰਗਲ ਖੁਰਦ ਦੇ ਵਿਦਿਆਰਥੀਆਂ ਦਾ ਬਹੁਤ ਵਧੀਆ ਪ੍ਰਦਰਸ਼ਨ ਰਿਹਾ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਦੱਸਿਆ ਕਿ ਕਿੱਕ ਬਾਕਸਿੰਗ ਈਵੈਂਟ ਵਿੱਚ ਭੰਗਲ ਖੁਰਦ ਸਕੂਲ ਦੇ ਤਿੰਨ ਵਿਦਿਆਰਥੀਆਂ,ਸਾਨੀਆ, ਬਲਰਾਜ ਅਤੇ ਤੇ ਜਵੀਰ ਬਾਲੂ ਨੇ ਗੋਲਡ ਮੈਡਲ ਜਿੱਤ ਕੇ ਸਟੇਟ ਪੱਧਰ ਲਈ ਕੁਆਲੀਫਾਈ ਕੀਤਾ ਇਸੇ ਤਰਾਂ ਨਵਜੋਤ ਸਿੰਘ,ਸੋਨਾਕਸੀ਼ ਅਤੇ ਮਰੀਅਮ ਤਿੰਨ ਵਿਦਿਆਰਥੀਆਂ ਤੇ ਜ਼ਿਲ੍ਹਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤ ਅਤੇ ਅਰਮਾਨ ਨੇ ਜ਼ਿਲ੍ਹਾ ਪੱਧਰ ਤੇ ਕਾਸੇ ਦਾ ਤਮਗ਼ਾ ਜਿਤਿਆ ਵੁਸੂ ਈਵੈਂਟ ਵਿਚ ਵਿਦਿਆਰਥੀਆਂ ਕੁਸ਼ ਨੇ ਜ਼ਿਲ੍ਹਾ ਪੱਧਰ ਤੇ ਗੋਲਡ ਮੈਡਲ ਜਿੱਤ ਕੇ ਸਟੇਟ ਲਈ ਕੁਆਲੀਫਾਈ ਕੀਤਾ ਅਤੇ ਦੋ ਵਿਦਿਆਰਥੀਆਂ ਰਾਵਣ ਅਤੇ ਕਾਮਨੀ ਨੇ ਸਿਲਵਰ ਮੈਡਲ ਜਿੱਤ ਕੱਬਡੀ u14ਲੜਕੀਆ ਦੀ ਟੀਮ ਨੇ ਜ਼ਿਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਇਸ ਤਰ੍ਹਾਂ ਕੱਬਡੀ ,u14ਲੜਕੀਆ ਅਤੇ ਲੜਕਿਆਂ ਦੀ ਨੈਸ਼ਨਲ ਸਟਾਈਲ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੀ ਜੋਨ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ਲਈ ਕੁਆਲੀਫਾਈ ਕੀਤਾ ਭੰਗਲ ਖੁਰਦ ਸਕੂਲ ਦੇ 8ਵਿਦਿਆਰਥੀ ਸਟੇਟ ਪੱਧਰ ਤੇ ਖੇਡਾਂ ਵਿਚ ਭਾਗ ਲੈਣਗੇ ਉਹਨਾਂ ਵਿਦਿਆਰਥੀਆਂ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਕਿਹਾ ਅਤੇ ਕਿ ਪੜਾਈ ਦੇ ਨਾਲ ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹੈ ਜੋ ਚੰਗੀ ਸ਼ਖ਼ਸੀਅਤ ਦਾ ਨਿਰਮਾਣ ਕਰਦੀਆਂ ਹਨ ਇਸ ਮੌਕੇ ਨੀਰਜ਼ ਕੁਮਾਰੀ ਸਟੇਟ ਅਵਾਰਡੀ, ਹਰਜੀਤ ਸਿੰਘ ਭੰਗਲ, ਮਨਜਿੰਦਰ ਕੌਰ ,ਰਿੱਤੂ ਅਤੇ ਨਿਕੀਤਾ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ।
Next articleਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਤੀ ਦਿੱਤੇ ਬਿਆਨਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ:- ਡਾਕਟਰ ਬਾਲੀ, ਡਾਕਟਰ ਕਟਾਰੀਆ।