HOME ਸਿੱਖਿਆ ਵਿਭਾਗ ਸਪੈਸ਼ਲ ਐਜੂਕੇਟਰਾਂ ਨਾਲ ਧੋਖਾ ਕਰ ਰਹੀ ਹੈ-ਕਿਰਨਪਾਲ ਸਿੰਘ

ਸਿੱਖਿਆ ਵਿਭਾਗ ਸਪੈਸ਼ਲ ਐਜੂਕੇਟਰਾਂ ਨਾਲ ਧੋਖਾ ਕਰ ਰਹੀ ਹੈ-ਕਿਰਨਪਾਲ ਸਿੰਘ

ਕਪੂਰਥਲਾ,  (ਸਮਾਜ ਵੀਕਲੀ)  ( ‌ਕੌੜਾ  ) – ਸਪੈਸ਼ਲ ਐਜੂਕੇਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਹਨ ਪਰ ਹੁਣ ਸਿੱਖਿਆ ਵਿਭਾਗ ਵੱਲੋਂ ਉਹਨਾਂ ਨੂੰ ਅਣਉਚਿਤ ਕਰਾਰ ਦੇ ਕੇ ਨਵੇਂ ਐਜੂਕੇਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜੋ ਕਿ ਇੱਕ ਬਹੁਤ ਵੱਡਾ ਧੋਖਾ ਹੈ। ਇਸ ਸੰਬੰਧੀ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸਪੈਸ਼ਲ ਐਜੂਕੇਟਰਾਂ ਦੀ ਮੀਟਿੰਗ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਕਿਰਨਪਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ ਸਿੱਖਿਆ ਵਿਭਾਗ ਦੇ ਇਸ ਤਾਨਾਸ਼ਾਹੀ ਫ਼ੈਸਲੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਪ੍ਰਧਾਨ ਕਿਰਨਪਾਲ ਸਿੰਘ ਨੇ ਕਿਹਾ ਪੁਰਾਣੇ ਐਜੂਕੇਟਰਾਂ ਦੀ ਥਾਂ ਤੇ ਨਵੇਂ ਐਜੂਕੇਟਰ ਭਰਤੀ ਕੀਤੇ ਜਾ ਰਹੇ ਯਤਨਾਂ ਕਾਰਨ ਭਾਰੀ ਤਨਾਅ ਦੇ ਚਲਦਿਆਂ ਸਾਡੇ ਸਾਥੀ ਹਰੀਸ਼ ਸਿੰਗਲਾ ਅਤੇ ਰਕੇਸ਼ ਕੋਹਲੀ ਜਾਨ ਗਵਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਸਿੱਖਿਆ ਵਿਭਾਗ ਪੰਜਾਬ ਸਿੱਧੇ ਤੌਰ ਤੇ ਜਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਐਜੂਕੇਟਰ ਪਿਛਲੇ 20 ਸਾਲਾਂ ਤੋਂ ਸਕੂਲਾਂ ਵਿੱਚ ਸ਼ਾਨਦਾਰ ਸੇਵਾਵਾਂ ਦੇ ਰਹੇ ਸਨ ਹੁਣ ਕਿਸ ਤਰ੍ਹਾਂ ਅਣਉਚਿਤ ਹੋ ਗਏ। ਇਸ ਮੌਕੇ ਮੰਗ ਕੀਤੀ ਗਈ ਕਿ ਪਿਛਲੇ 20 ਸਾਲਾਂ ਤੋਂ ਸੇਵਾਵਾਂ ਦੇ ਰਹੇ ਐਜੂਕੇਟਰਾਂ ਨੂੰ ਤਰੁੰਤ ਨਿਯੁੱਕਤੀ ਪੱਤਰ ਦਿੱਤੇ ਜਾਣ ਅਤੇ ਜਾਣ ਗੁਵਾਉਣ ਵਾਲੇ ਐਜੂਕੇਟਰਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।ਇਸ ਮੌਕੇ ਰਾਜੀਵ ਪਠਾਣੀਆਂ, ਰਮੇਸ਼ ਕੰਬੋਜ, ਜਸਪਾਲ ਸਿੰਘ, ਬਲਜੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਦੋ 12 ਸਾਲਾ ਬੱਚੇ ਦੀ ਸੂਝ-ਬੂਝ ਨਾਲ ਵੱਡਾ ਸੜਕੀ ਹਾਦਸਾ ਟਲਿਆ
Next articleਸਕੂਲ ਆਫ਼ ਐਮੀਨੈਂਸ, ਲੰਬੀ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਸੜਕੀ ਸੁਰੱਖਿਆ ਦਾ ਅਹਿਮ ਸਬਕ