ਬੰਗਾ, (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਕੀਤੀ ਗਈ ਅਰਦਾਸ ‘ਚ ਇਹ ਵਰ੍ਹਾਂ ਸਾਰਿਆਂ ਲਈ ਖੁਸ਼ੀਆਂ ਖੇੜਿਆਂ ਵਾਲਾ ਹੋਣ ਦੀ ਕਾਮਨਾ ਵੀ ਸ਼ਾਮਲ ਸੀ। ਇਸ ਅਰਦਾਸ ਵਿੱਚ ਟਰੱਸਟ ਦੀ ਅਗਵਾਈ ਵਿੱਚ ਚਲਦੇ ਸਾਰੇ ਅਦਾਰਿਆਂ ਤੋਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕੁਦਰਤ ਦੀ ਰਜ਼ਾ ਵਿੱਚ ਰਹਿਣ, ਉੱਦਮ ਕਰਦੇ ਰਹਿਣ ਅਤੇ ਅਪਣੱਤ ਦਾ ਮਾਹੌਲ ਸਿਰਜਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਉਕਤ ਟਰੱਸਟ ਚਾਰ ਦਹਾਕਿਆਂ ਤੋਂ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਵਧੀਆ ਸਿੱਖਿਆ ਅਤੇ ਮੈਡੀਕਲ ਸਹੂਲਤਾਂ ਦੇਣ ‘ਚ ਵੱਡਾ ਯੋਗਦਾਨ ਪਾਉਂਦਾ ਆ ਰਿਹਾ ਹੈ ਜਿਸ ਲਈ ਟਰੱਸਟ ਮੈਂਬਰ, ਸਹਿਯੋਗੀ, ਦਾਨੀ, ਕਰਮਚਾਰੀ ਅਤੇ ਸ਼ੁੱਭ ਚਿੰਤਕ ਵਧਾਈ ਦੇ ਪਾਤਰ ਹਨ। ਇਸ ਮੌਕੇ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਕਲੇਰਾਂ, ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਲ, ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਵਿੰਦਰ ਖਜੂਰੀਆ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਾਇਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨਿਤਿਨ ਭਾਰਦਵਾਜ, ਟਰੱਸਟ ਦਫ਼ਤਰ ਦੇ ਸੁਪਰਡੈਂਟ ਮਹਿੰਦਰਪਾਲ ਸਿੰਘ, ਮੀਡੀਆ ਕੋ-ਆਰਡੀਨੇਟਰ ਸੁਰਜੀਤ ਮਜਾਰੀ ਆਦਿ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj