ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਬਲਾਕ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਵਲੋਂ ਸਿੱਖਿਆ ਮੰਤਰੀ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਗੌਰਮਿੰਟ ਟੀਚਰ ਯੂਨੀਅਨ ਬਲਾਕ ਗੜ੍ਹਸ਼ੰਕਰ 1 ਦੇ ਪ੍ਰਧਾਨ ਸ਼੍ਰੀ ਪਵਨ ਗੋਇਲ ਅਤੇ ਬਲਾਕ ਗੜ੍ਹਸ਼ੰਕਰ 2 ਦੇ ਬਲਾਕ ਪ੍ਰਧਾਨ ਅਸ਼ਵਨੀ ਰਾਣਾ ਦੀ ਅਗਵਾਈ ਹੇਠ ਵਰ੍ਹਦੇ ਮੀਂਹ ਵਿਚ ਮੁਲਾਜ਼ਮਾਂ ਵਲੋਂ ਸਿੱਖਿਆ ਮੰਤਰੀ ਵਲੋਂ ਵਾਰ ਮੀਟਿੰਗ ਵਿੱਚ ਤੈਅ ਏਜੰਡੇ ਲਾਗੂ ਨਾ ਕਰਨ ਦੇ ਰੋਸ ਵਜੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਆਗੂ ਨਰੇਸ਼ ਕੁਮਾਰ ਵਲੋਂ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰਦੀ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰਦੀ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੱਕਾ ਨਹੀਂ ਕਰਦੀ, ਮੁਲਾਜ਼ਮਾਂ ਦਾ ਬਕਾਇਆ ਰਾਸ਼ੀ ਜਲਦ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਵਰ੍ਹਦੇ ਮੀਂਹ ਅਤੇ ਖਰਾਬ ਮੌਸਮ ਦੇ ਬਾਵਜੂਦ ਵੀ ਭਾਰੀ ਗਿਣਤੀ ਵਿੱਚ ਮੁਲਾਜ਼ਮ ਰੋਸ ਪ੍ਰਦਰਸ਼ਨ ਵਿਚ ਹਾਜ਼ਰ ਹੋਏ। ਸਿੱਖਿਆ ਮੰਤਰੀ ਅਤੇ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਤੋਂ ਬਾਅਦ ਬੱਸ ਸਟੈਂਡ ਨੇੜੇ ਸਿੱਖਿਆ ਮੰਤਰੀ ਦੀ ਅਰਥੀ ਫੂਕੀ ਗਈ। ਇਸ ਮੌਕੇ ਮੁਲਾਜ਼ਮ ਆਗੂ ਰਾਜ ਕੁਮਾਰ, ਨਰਿੰਦਰ ਕੌਰ, ਪਰਜਿੰਦਰ ਸਿੰਘ, ਹਰਦੀਪ ਕੁਮਾਰ, ਪਰਮਿੰਦਰ ਸਿੰਘ, ਦਵਿੰਦਰ ਕੁਮਾਰ, ਸੰਦੀਪ ਬਡੇਸਰੋਂ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਗੜਸ਼ੰਕਰ 2 ਦੇ ਪ੍ਰਧਾਨ ਸਤਪਾਲ ਮਿਨਹਾਸ, ਮਨਜੀਤ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ , ਮਨੋਜ, ਨਰਿੰਦਰ ਪਾਲ, ਗੁਰਵਿੰਦਰ ਸਿੰਘ, ਗੋਪੀ ਰਾਮ ਜੰਗਲਾਤ ਵਿਭਾਗ, ਪੈਨਸ਼ਨਰ ਆਗੂ ਬਲਵੰਤ ਰਾਮ, ਸ਼ਾਮ ਸੁੰਦਰ, ਜਗਦੀਸ਼ ਰਾਏ, ਮੇਜਰ ਸਿੰਘ, ਸ਼ਿੰਗਾਰਾ ਰਾਮ, ਨਰੇਸ਼ ਕੁਮਾਰ ਸੀ ਐਚ ਟੀ, ਮਨੋਜ ਕੁਮਾਰ, ਨਿਤਿਨ ਸੁਮਨ, ਜਸਵਿੰਦਰ ਸਿੰਘ, ਸੁਰਿੰਦਰ ਕੁਮਾਰ, ਹਰਜੀਤ ਸਿੰਘ, ਹੁਸ਼ਿਆਰ ਸਿੰਘ, ਬਲਵਿੰਦਰ ਕੁਮਾਰ, ਮਨਜੀਤ ਬੰਗਾ, ਜਸਬੀਰ ਸਿੰਘ ਆਦਿ ਭਾਰੀ ਗਿਣਤੀ ਵਿਚ ਮੁਲਾਜਮ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj