ਸਿੱਖਿਆ ਮੰਤਰੀ ਬੈਂਸ ਤੇ ਵਿਧਾਇਕ ਟੌਂਗ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ

ਗੁਰਪਾਲ ਸਿੰਘ ਇੰਡੀਅਨ ਵਲੋਂ ਸਿੱਖਿਆ ਮੰਤਰੀ ਬੈਂਸ ਤੇ ਵਿਧਾਇਕ ਟੌਂਗ ਦਾ ਕਪੂਰਥਲਾ ਪੁੱਜਣ ‘ਤੇ ਸਵਾਗਤ

ਕਪੂਰਥਲਾ (ਸਮਾਜ ਵੀਕਲੀ)  (ਕੌੜਾ )-ਆਮ ਆਦਮੀ ਪਾਰਟੀ ਸਰਕਾਰ ਦਿੱਲੀ ਦੀ ਤਰਜ ‘ਤੇ ਪੰਜਾਬ ਵਿਚ ਵੀ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਲਈ ਹਰ ਉਪਰਾਲੇ ਕਰ ਰਹੀ ਜਿਸ ਤਹਿਤ ਲਗਭਗ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਜਿਸ ਤਹਿਤ ਕਿਤਾਬਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਰਕਟ ਹਾਊਸ ਵਿਖੇ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੂੰ ਮੁਬਾਰਕਬਾਦ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ |

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮੇਂ-ਸਮੇਂ ਸਿਰ ਟਰੇਨਿੰਗਾਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਪੂਰਥਲਾ ਪੁੱਜਣ ‘ਤੇ ਸਵਾਗਤ ਕੀਤਾ | ਬੈਂਸ ਤੇ ਟੌਂਗ ਵਲੋਂ ਉਨ੍ਹਾਂ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਨ ‘ਤੇ ਵਧਾਈ ਦੇਣ ਤੇ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੇ ਮਾਨ ਸਨਮਾਨ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਨ ਤੇ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਹ ਉਸਨੂੰ ਬਾਖ਼ੂਬੀ ਨਾਲ ਨਿਭਾਉਣਗੇ | ਇਸ ਮੌਕੇ ਅਨਮੋਲ ਕੁਮਾਰ ਗਿੱਲ, ਗੁਰਕਸ਼ਮੀਰ ਸਿੰਘ, ਸੁਖਦੇਵ ਸਿੰਘ ਤੇ ਸੁਰਜੀਤ ਸਿੰਘ ਹਾਜ਼ਰ ਸਨ |

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸ ਓ ਆਈ ਲਈ ਪ੍ਰਵੇਸ਼ ਪ੍ਰੀਖਿਆ ਵਿੱਚ 9ਵੀਂ ਜਮਾਤ ਦੇ ਕੁੱਲ 30 ਕੁਆਲੀਫਾਈ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
Next articleਮਰਹੂਮ ਇੰਜ: ਜੇ.ਬੀ. ਕੋਚਰ ਦੀ ਅੰਤਿਮ ਅਰਦਾਸ ਮੌਕੇ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ