ਨਵਾਂਸ਼ਹਿਰ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਨਵਾਂਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਨਾਵਾ, ਸਰਕਾਰੀ ਪ੍ਰਾਇਮਰੀ ਸਕੂਲ ਮਜਾਰਾ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸਾਹਬਪੁਰ ਅਤੇ ਸਰਕਾਰੀ ਹਾਈ ਸਕੂਲ ਸਾਹਬਪੁਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਧੁਨਿਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ, ਜਿਸ ਨਾਲ ਹਰੇਕ ਉਚ ਮੁਕਾਮ ‘ਤੇ ਪਹੁੰਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਸਰਪੰਚ ਜਾਡਲਾ ਵਨੀਤ ਰਾਣਾ, ਸਰਪੰਚ ਸਾਹਿਬਾਜਪੁਰ ਦਵਿੰਦਰ ਸਿੰਘ, ਸਾਬਕਾ ਐਮ.ਸੀ ਬਲਵਿੰਦਰ ਕੁਮਾਰ, ਲਖਵੀਰ ਧੰਜਲ, ਸੋਨੀ ਸਾਹਬਪੁਰ, ਸੁਰਿੰਦਰ ਸੰਘਾ, ਸਰਪੰਚ ਮਜਾਰਾ ਖੁਰਦ ਸਰਨਾਮ ਸਿੰਘ, ਹਰਭਜਨ ਸਿੰਘ, ਸਰਪੰਚ ਸਨਾਵਾ ਕ੍ਰਿਸ਼ਨ ਕੁਮਾਰ, ਪ੍ਰਦੀਪ ਕੁਮਾਰ ਤੋਂ ਇਲਾਵਾ ਸਬੰਧਿਤ ਇਲਾਕਿਆਂ ਦੇ ਮੋਹਤਬਰ, ਸਕੂਲਾਂ ਦੇ ਮੁਖੀ, ਅਧਿਆਪਕ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।