ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਦੀਆਂ ਅੰਡਰ-17 ਵਾਲੀਬਾਲ ਲੜਕੀਆਂ ਨੇ ਫਰੀਦਕੋਟ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਟੀਮ ਦੀ ਨੁਮਾਇੰਦਗੀ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਪ੍ਰਾਪਤੀ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਧਾਈ ਦਿੰਦਿਆਂ ਕਿਹਾ ਕਿ ਵਾਲੀਬਾਲ ਦੇ ਖੇਤਰ ‘ਚ ਹੁਸ਼ਿਆਰਪੁਰ ਦਾ ਨਾਂਅ ਉੱਚਾ ਕਰਨ ਦਾ ਸਿਹਰਾ ਟੀਮ ਦੇ ਕੋਚਾਂ, ਸੇਵਾਮੁਕਤ ਪਿ੍ੰਸੀਪਲ ਮਲਕੀਤ ਕੁਮਾਰ ਅਤੇ ਰਵੀ ਮਹਿਤਾ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੀ ਚੜ੍ਹਦੀ ਕਲਾ ਲਈ ਉਹ ਹਰ ਤਰ੍ਹਾਂ ਦਾ ਯੋਗਦਾਨ ਪਾਉਣਗੇ ਅਤੇ ਸਾਬਕਾ ਰਾਸ਼ਟਰੀ ਅਤੇ ਰਾਜ ਪੱਧਰੀ ਖਿਡਾਰੀਆਂ, ਕੋਚਾਂ ਅਤੇ ਜ਼ਿਲ੍ਹਾ ਖੇਡ ਵਿਭਾਗ ਨਾਲ ਮੀਟਿੰਗ ਕਰਕੇ ਰਣਨੀਤੀ ਬਣਾਉਣਗੇ ਤਾਂ ਜੋ ਖੇਡਾਂ ਵਿੱਚ ਹੁਸ਼ਿਆਰਪੁਰ ਦਾ ਨਾਮ ਨਵੀਆਂ ਬੁਲੰਦੀਆਂ ‘ਤੇ ਪਹੁੰਚ ਸਕੇ। ਇਸ ਮੌਕੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ ਨੇ ਵੀ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਅਨੁਰਾਗ ਸੂਦ ਨੇ ਦੱਸਿਆ ਕਿ ਸਕੂਲ ਦੀ ਵਾਲੀਬਾਲ ਟੀਮ ਦੀਆਂ ਦੋ ਖਿਡਾਰਨਾਂ ਬਲਜਿੰਦਰ ਕੌਰ ਅਤੇ ਜੰਨਤ ਦੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਚੋਣ ਹੋਈ ਹੈ। ਇਸ ਮੌਕੇ ਸਕੂਲ ਦੇ ਜਨਰਲ ਸਕੱਤਰ ਹਰਸ਼ਵਿੰਦਰ ਸਿੰਘ ਪਠਾਨੀਆ, ਪ੍ਰਿੰਸੀਪਲ ਸ਼ੋਭਾ ਰਾਣੀ ਕੰਵਰ, ਸੇਵਾਮੁਕਤ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਸਿੰਘ, ਡਿਪਟੀ ਡਾਇਰੈਕਟਰ ਜਸਪਾਲ ਸਿੰਘ, ਸਾਬਕਾ ਅੰਤਰਰਾਸ਼ਟਰੀ ਖਿਡਾਰੀ ਚੈਂਚਲ ਸਿੰਘ ਚੌਹਾਨ, ਸਾਬਕਾ ਐਨਆਈਐਸ ਕੋਚ ਅਸ਼ਵਨੀ ਸ਼ਰਮਾ, ਸਾਬਕਾ ਪ੍ਰਿੰਸੀਪਲ ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਕਮਾਂਡੋ ਸ. ਸਿੰਘ, ਵਾਲੀਬਾਲ ਕੋਚ ਪਰਮਿੰਦਰ ਕੌਰ, ਕਮਲੇਸ਼ ਸ਼ਰਮਾ, ਸਕੂਲ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly