ਕੰਨਿਆ ਸਕੂਲ ਰਾਹੋਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਮਾਰੀ ਬਾਜ਼ੀ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਕੂਲ਼ ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੁਰੇਸ਼ ਕੁਮਾਰ, ਉੱਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਮਰਜੀਤ ਖਟਕੜ੍ਹ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ ਦੀ ਅਗਵਾਈ ਹੇਠ ਡਾ. ਆਸਾ ਨੰਦ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਰਾਹੋਂ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣਾਂ ਨੇ ਵੱਖ-ਵੱਖ ਵਰਗਾਂ ਦੀਆਂ ਟੀਮਾਂ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਲੰਬੀ ਛਾਲ਼ ਅੰਡਰ-19 ਵਿਚ ਰਾਜ ਕੁਮਾਰੀ ਨੇ ਗੋਲਡ ਮੈਡਲ ਅਤੇ ਜੋਤੀ ਕੁਮਾਰੀ ਨੇ ਬ੍ਰੌਂਜ਼ ਮੈਡਲ ਪ੍ਰਾਪਤ ਕੀਤਾ। ਇਸੇ ਤਰ੍ਹਾਂ 100 ਮੀਟਰ ਦੌੜ ਅੰਡਰ-19 ਵਿਚ ਰਾਜ ਕੁਮਾਰੀ ਨੇ ਗੋਲਡ ਮੈਡਲ ਅਤੇ ਅੰਡਰ-14 ਵਿਚ ਰੱਜੋ ਨੇ ਗੋਲਡ ਮੈਡਲ ਪ੍ਰਾਪਤ ਕੀਤਾ। 400 ਮੀਟਰ ਦੌੜ ਅੰਡਰ-17 ਵਿਚ ਸਵਾਤੀ ਨੇ ਗੋਲਡ ਮੈਡਲ ਪ੍ਰਾਪਤ ਕੀਤਾ। ਰਿਲੇਅ ਦੌੜ ਅੰਡਰ-19 ਵਿਚ ਸਕੂਲ ਨੇ ਗੋਲਡ ਮੈਡਲ ਪ੍ਰਾਪਤ ਕੀਤਾ। ਜੈਵਲਿਨ ਥਰੋਅ ਅੰਡਰ-17 ਵਿਚ ਜਸਕਰਨ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ ਸ਼ਾਟਪੁਟ ਅੰਡਰ-14 ਵਿਚ ਆਂਚਲ ਨੇ ਬ੍ਰੌਂਜ਼ ਮੈਡਲ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਖੇਡ ਇੰਚਾਰਜ਼ ਸਹਿਬਾਨ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਦਵਿੰਦਰ ਕੌਰ, ਗੁਰਸ਼ਰਨਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸੁਖਮਿੰਦਰ ਕੌਰ, ਸਤਿੰਦਰ ਕੌਰ, ਗਗਨਦੀਪ, ਹਰਜੀਤ ਕੌਰ, ਬਲਦੇਵ ਕ੍ਰਿਸ਼ਨ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਨੀਲਮ ਰਾਣੀ, ਕਮਲਦੀਪ, ਰਘਵਿੰਦਰ ਕੌਰ, ਕਰਮਜੀਤ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਜਸਵੀਰ ਰਾਜ, ਰੇਨੂੰ, ਰਣਜੀਤ ਕੌਰ, ਰਾਜਵਿੰਦਰ ਸੰਧੂ, ਨਿਧੀ ਉੱਮਟ, ਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਸੰਗੀਤਾ ਰਾਣੀ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly  

Previous articleਲੀਡਰੋ!ਅਪਣਾ ਆਪ ਸੁਧਾਰੋ
Next articleਕਿਰਤੀ ਕਿਸਾਨ ਯੂਨੀਅਨ ਵਲੋਂ 84 ਦੇ ਸਿੱਖ ਕਤਲੇਆਮ ਖਿਲਾਫ ਰੋਸ ਪ੍ਰਦਰਸ਼ਨ