ਯੂਕਰੇਨ ’ਚੋਂ ਭਾਰਤੀਆਂ ਦੀ ਵਾਪਸੀ ਲਈ ਯਤਨ ਜਾਰੀ: ਮੋਦੀ

ਬਸਤੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਅੱਜ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ’ਚ ਬਣੇ ਹਾਲਾਤ ਵੱਲ ਧਿਆਨ ਦਿਵਾਇਆ ਅਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਵੀ ਨਿਸ਼ਾਨੇ ’ਤੇ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਭਾਰਤੀਆਂ ਨੂੰ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੇ ਹੰਗਰੀ ਦੀ ਰਾਜਧਾਨੀ ਬੁਡਾਪੈਸਟ ਤੋਂ ਉਡਾਣਾਂ ਰਾਹੀਂ ਲਿਆਂਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਯੂਕਰੇਨ ’ਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਜਾਤ ਤੇ ਧਰਮ ਦੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਹੈ। ਉਨ੍ਹਾਂ ਕਿਹਾ, ‘ਪਿਛਲੀਆਂ ਪਰਿਵਾਰਵਾਦੀ ਸਰਕਾਰਾਂ ਨੇ ਦੇਸ਼ ਨੂੰ ਲੋੜਾਂ ਦੀ ਪੂਰਤੀ ਲਈ ਵਿਦੇਸ਼ਾਂ ’ਤੇ ਨਿਰਭਰ ਬਣਾਈ ਰੱਖਿਆ ਪਰ ਹੁਣ ਆਤਮਨਿਰਭਰ ਹੋਣਾ ਸਮੇਂ ਦੀ ਲੋੜ ਹੈ। ਦੇਸ਼ ਭਗਤੀ ਤੇ ਪਰਿਵਾਰ ਭਗਤੀ ’ਚ ਇਹੀ ਫਰਕ ਹੈ।’

ਉਨ੍ਹਾਂ ਕਿਹਾ ਕਿ ਦੇਸ਼ 26 ਫਰਵਰੀ ਨੂੰ ਬਾਲਾਕੋਟ ਹਵਾਈ ਹਮਲੇ ਦੀ ਤੀਜੀ ਵਰ੍ਹੇਗੰਢ ਮਨਾ ਰਿਹਾ ਹੈ ਪਰ ਇਹ ਪਰਿਵਾਰਵਾਦੀ ਇਸ ਦਾ ਸਬੂਤ ਮੰਗ ਰਹੇ ਹਨ।ਪਰਿਵਾਰਵਾਦੀ ਕਦੀ ਵੀ ਰਾਸ਼ਟਰਵਾਦੀ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਜੋ ਬਾਲਾਕੋਟ ਹਵਾਈ ਹਮਲੇ ਦੇ ਸਬੂਤ ਮੰਗ ਰਹੇ ਹਨ ਉਨ੍ਹਾਂ ਨੂੰ ਸਾਡੇ ਜਵਾਨਾਂ ’ਤੇ ਭਰੋਸਾ ਨਹੀਂ ਹੈ ਅਤੇ ਇਹ ਸਾਡੇ ਜਵਾਨਾਂ ਦੀ ਬੇਇੱਜ਼ਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੇ ਤੱਤਾਂ ਤੋਂ ਚੌਕਸ ਰਹਿਣਾ ਚਾਹੀਦਾ ਹੈ ਜੋ ਦੇਸ਼ ਦੇ ਜਵਾਨਾਂ ’ਤੇ ਸਵਾਲ ਚੁੱਕਦੇ ਹਨ। ਉਨ੍ਹਾਂ ਕਿਹਾ, ‘ਜਿਹੜੇ ਰੱਖਿਆ ਸਮਝੌਤਿਆਂ ’ਚ ਕਮਿਸ਼ਨ ਖਾਂਦੇ ਸਨ ਉਨ੍ਹਾਂ ਤੋਂ ਕੌਮੀ ਹਿੱਤਾਂ ਲਈ ਕੰਮ ਕਰਨ ਦੀ ਆਸ ਨਹੀਂ ਕੀਤੀ ਜਾ ਸਕਦੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੂਸ ਬਨਾਮ ਯੂਕਰੇਨ ਜੰਗ
Next articleZelenksy says next 24 hours crucial for Ukraine