HOME ਮਾਤਰੀ ਮੌਤਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਜਾਗਰੂਕਤਾ ਅਤਿ ਜਰੂਰੀ –...

ਮਾਤਰੀ ਮੌਤਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਜਾਗਰੂਕਤਾ ਅਤਿ ਜਰੂਰੀ – ਸਿਵਲ ਸਰਜਨ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਪ੍ਰਧਾਨਗੀ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਬੰਧਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਧਿਕਾਰੀ, ਮੈਡੀਕਲ ਅਫਸਰ, ਐਲਐਚਵੀ, ਏਐਨਐਮ, ਆਸ਼ਾ ਵਰਕਰਾਂ ਅਤੇ ਅੰਦਰੂਨੀ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਦਸੰਬਰ ਮਹੀਨੇ ਦੌਰਾਨ ਦਰਜ ਹੋਈਆਂ ਮਾਤਰੀ ਮੌਤ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਕਿਹਾ ਕਿ ਮਾਤਰੀ ਮੌਤਾਂ ਨੂੰ ਰੋਕਣ ਲਈ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੇ ਸਾਰੇ ਲੋੜੀਂਦੇ ਟੈਸਟ ਨਿਰਧਾਰਿਤ ਸਮੇਂ ਅੰਦਰ ਕਰਵਾਏ ਜਾਣ ਅਤੇ ਜਰੂਰਤ ਅਨੁਸਾਰ ਉਚਿਤ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਹੀਨੇ ਦੌਰਾਨ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ ਅਤੇ ਆਸ਼ਾ ਵਰਕਰਾਂ ਅਤੇ ਏਐਨਐਮ ਵੱਲੋਂ ਉਨ੍ਹਾਂ ਦੀ ਨਿਰੰਤਰ ਫਾਲੋਅਪ ਕੀਤੀ ਜਾਵੇ ਤਾਂ ਜੋ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਤੁਰੰਤ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰ ਗਰਭਵਤੀ ਔਰਤ ਦੇ ਜਣੇਪੇ ਦੀ ਪਹਿਲਾਂ ਹੀ ਯੋਜਨਾ (Birth Planning) ਏਐਨਐਮ ਵੱਲੋਂ ਤਿਆਰ ਕੀਤੀ ਜਾਵੇ। ਕਿਸੇ ਵੀ ਹਾਲਤ ਵਿੱਚ ਘਰ ਵਿੱਚ ਡਿਲਿਵਰੀ ਨਾ ਹੋਵੇ ਅਤੇ ਸਾਰੀਆਂ ਡਿਲਿਵਰੀਆਂ 100 ਫੀਸਦੀ ਸੰਸਥਾਗਤ ਤੌਰ ‘ਤੇ ਹੀ ਕਰਵਾਈਆਂ ਜਾਣ। ਆਸ਼ਾ ਵਰਕਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਉਹ ਗਰਭਵਤੀ ਔਰਤਾਂ ਦੇ ਨਾਲ ਚੈਕਅਪ ਅਤੇ ਜਣੇਪੇ ਸਮੇਂ ਸਿਹਤ ਸੰਸਥਾਵਾਂ ਵਿੱਚ ਜ਼ਰੂਰ ਹਾਜ਼ਰ ਰਹਿਣ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਉਮਰ ਖ਼ਾਲਿਦ ਅਤੇ ਸ਼ਰਜ਼ੀਲ ਇਮਾਮ ਨੂੰ ਜ਼ਮਾਨਤ ਨਾ ਦੇਣਾ ਸਰੇਆਮ ਨਿਆਂਇਕ ਪੱਖਪਾਤ – ਜਮਹੂਰੀ ਫਰੰਟ
Next articleਧੁੰਦ ਦੇ ਮੌਸਮ ‘ਚ ਸੜਕ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸੁਚੇਤ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ