ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਦੇਸ਼ ਭਰ ਵਿੱਚ ਸੋਮਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚੋਂ ਵੀ ਈਦ ਦੀਆਂ ਰੋਣਕਾਂ ਦੇਖਣ ਨੂੰ ਮਿਲਿਆ। ਇਸ ਦੌਰਾਨ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਈਦਗਾਹ ਪਹੁੰਚ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਭਾਜਪਾ ਪਾਰਟੀ ਸੈਕੂਲਰ ਪਾਰਟੀ ਹੈ ਜੋ ਸਾਰੇ ਧਰਮਾ ਦਾ ਸਤਿਕਾਰ ਕਰਦੀ ਹੈ।ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਦੇਸ਼ ਦੀ ਏਕਤਾ ਤੇ ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੀਆਂ ਹਨ,ਉਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੇਸ਼ਵਾਸੀਆਂ ਨੂੰ ਇਸ ਪਵਿਤਰ ਦਿਹਾੜੇ ਮੌਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਈ ਰੱਖਣ ਲਈ ਅਪੀਲ ਕੀਤੀ।ਉਨ੍ਹਾਂਨੇ ਕਿਹਾ ਕਿ ਅੱਜ ਦੇਸ਼ ਅੰਦਰ ਹਾਲਾਤ ਬੜੇ ਨਾਜ਼ੁਕ ਹਨ ਕੁਝ ਕੁਝ ਸਿਆਸਤਦਾਨ ਆਪਣੀ ਕੁਰਸੀ ਨੂੰ ਬਚਾਉਣ ਲਈ ਧਰਮ ਦੇ ਨਾਂ ਤੇ ਲੋਕਾਂ ਨੂੰ ਲੜਾਉਣ ਦਾ ਕੰਮ ਕਰ ਰਹੇ ਹਨ ਜੋ ਕਿ ਦੇਸ਼ ਦੇ ਲੋਕਤੰਤਰ ਲਈ ਖਤਰਾ ਹਨ।ਲੋਕਾਂ ਨੂੰ ਅਜਿਹੇ ਸਿਆਸਤਦਾਨਾਂ ਤੋ ਸੁਚੇਤ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਆਪਸੀ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਜਿਸ ਨੂੰ ਸਾਰਿਆਂ ਨੂੰ ਅਪਣਾਉਣਾ ਚਾਹੀਦਾ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ।ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ।ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਤੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਸਭਰਵਾਲ ,ਅਨਸਾਰੀ ਮੁਹੰਮਦ ਅਤੇ ਅਬਦੁਲ ਰਹਿਮਾਨ ਅਤੇ ਹੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj