ਖੇਤੀ ਨੂੰ ਅੱਠ ਘੰਟੇ ਬਿਜਲੀ ਦਿੱਤੀ: ਵੇਣੂ ਪ੍ਰਸਾਦ

(ਸਮਾਜ ਵੀਕਲੀ): ਪਾਵਰਕੌਮ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਏ ਵੇਣੂ ਪ੍ਰਸਾਦ ਨੇ ਅੱਜ ਕਿਹਾ ਕਿ  ਖੇਤੀ ਸੈਕਟਰ ਲਈ ਤਰਜੀਹੀ ਆਧਾਰ ’ਤੇ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮ੍ਰਿਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਹੋਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ। ਦੱਖਣੀ ਜ਼ੋਨ ਵਿੱਚ ਪੈਂਦੇ ਜ਼ਿਲ੍ਹਿਆਂ ਨੂੰ ਇਸੇ ਸਮੇਂ ਔਸਤਨ 9.6 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਜਦੋਂ ਕਿ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਖੇਤੀ ਸੈਕਟਰ  ਨੂੰ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ।

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਭਾਰਤ ਰਤਨ ਇਸ ਸਾਲ ਡਾਕਟਰ ਨੂੰ ਦਿੱਤਾ ਜਾਵੇ: ਕੇਜਰੀਵਾਲ
Next articleਸਿੱਧੂ ਤੇ ਬਾਜਵਾ ਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਮੁੁੱਦਾ ਉਭਾਰਿਆ