ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ: ਜ਼ਿਲ੍ਹਾ ਮੈਜਿਸਟਰੇਟ

(ਸਮਾਜ ਵੀਕਲੀ) ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ-2024 ਦੀਆਂ ਅਨੁਪੂਰਕ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ-2024 ਅਨੁਪੂਰਵਕ ਪਰੀਖਿਆਵਾਂ ਦੌਰਾਨ ਲੈਫ. ਜਨ. ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿੰਦੀਪੁਰ, ਸਕੂਲ ਆਫ ਐਮੀਨੈਂਸ ਬੰਗਾ ਅਤੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ, ਐਸ.ਬੀ.ਐਸ. ਨਗਰ ਵਿਖੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ।  ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleKeir Starmer’s Labour Party wins UK general election
Next articleਦਿੱਲੀ ਸ਼ਰਾਬ ਘੁਟਾਲਾ: ਹਾਈਕੋਰਟ ਨੇ CBI ਨੂੰ ਜਾਰੀ ਕੀਤਾ ਨੋਟਿਸ, ਹੁਣ 17 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ