ਸੰਦੀਪ ਸਿੰਘ ਬਖੋਪੀਰ (ਸਮਾਜ ਵੀਕਲੀ) ਬੀਤੇ ਦਿਨ ਪਿੰਡ ਬਖੋਪੀਰਰ ਵਿਖੇ ਏਕ ਨੂਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਸਾਂਝੇ ਤੌਰ ਤੇ ਪਿੰਡ ਦੇ ਗੁਰੂ ਘਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ ਗੁਰੂ ਘਰ ਵਿਖੇ ਨਿਤਨੇਮ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕਰਕੇ ਭਾਈ ਸਾਹਿਬ ਦਰਸ਼ਨ ਸਿੰਘ ਭਾਈ ਸਾਹਿਬ ਹਰਭਜਨ ਸਿੰਘ ਜੀ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ । ਪਿੰਡ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਜੀਵਨ ਅਤੇ ਖਾਲਸਾ ਪੰਥ ਦੀ ਸਿਰਜਣਾ ਸਬੰਧੀ ਵਿਚਾਰਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ ਫਿਰ ਪਿੰਡ ਦੀ ਨਵੀਂ ਬਣੀ ਪੰਚਾਇਤ ਜਗਤਾਰ ਸਿੰਘ ਸਰਪੰਚ, ਸਾਬਕਾ ਸਰਪੰਚ ਕੁਲਵੰਤ ਸਿੰਘ ਗੁਰਦੀਪ ਸਿੰਘ ਸੋਨੀ ਪੰਚ ਹਰਜਿੰਦਰ ਸਿੰਘ ਪੰਚ ਕੁਲਜੀਤ ਸਿੰਘ, ਜਤਿੰਦਰ ਸਿੰਘ, ਨਵਦੀਪ ਸਿੰਘ ਪਾਠੀ ਸਿੰਘ, ਬਹਾਦਰ ਸਿੰਘ, ਸੁਰਿੰਦਰ ਸਿੰਘ ਦਾ ਗੁਰੂ ਕੀ ਹਾਜ਼ਰੀ ਵਿੱਚ ਸਨਮਾਨ ਕੀਤਾ ਗਿਆ, ਇਸ ਉਪਰੰਤ ਸਾਰੀਆਂ ਸੰਗਤਾਂ ਨੇ ਗੁਰੂ ਘਰ ਵਿਖੇ ਤਿਆਰ ਕੀਤੇ ਕੜਾਹ ਪ੍ਰਸ਼ਾਦ ਦੀ ਦੇਗ ਲੈਣ ਉਪਰੰਤ ਗੁਰੂ ਕਾ ਲੰਗਰ ਛਕਿਆ ਅਤੇ ਸਾਰੀਆਂ ਸੰਗਤਾਂ ਨੇ ਇੱਕ ਦੂਜੀਆਂ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਢੇਰੋਂ ਸੁਭਮਨਾਵਾਂ ਭੇਟ ਕੀਤੀ। ਗਏ। ਮੌਕੇ ਉੱਤੇ ਲਖਪ੍ਰੀਤ ਸਿੰਘ, ਜਗਵਿੰਦਰ ਸਿੰਘ, ਪੁਸ਼ਵਿੰਦਰ ਸਿੰਘ, ਸ਼ੇਰ ਸਿੰਘ, ਕੁਲਵਿੰਦਰ ਸਿੰਘ,ਜਗਮੇਲ ਸਿੰਘ, ਅਮਰਦੀਪ ਸਿੰਘ,ਗੁਰਦੀਪ ਸਿੰਘ, ਗੁਰਜੰਟ ਸਿੰਘ,ਬਾਬਾ ਘੋਲਾ ਸਿੰਘ,ਭਰਭੂਰ ਸਿੰਘ, ਸੂਬੇਦਾਰ ਸੁਰਜੀਤ ਸਿੰਘ ਆਦਿ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj