ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਹਾਲ ਹੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪ੍ਰੈਜੀਡੈਂਟ ਡਾਕਟਰ ਜਗਜੀਤ ਸਿੰਘ ਧੂਰੀ ਹੁਰਾਂ ਦੀ ਵਿਸ਼ੇਸ਼ ਅਗਵਾਈ ਵਿੱਚ ਨੈਸ਼ਨਲ ਐਵਾਰਡ ਸਮਾਰੋਹ ਕਰਵਾਇਆ ਜਿਸ ਵਿੱਚ ਏਕਮ ਪਬਲਿਕ ਸਕੂਲ ਮਹਿਤਪੁਰ ਦੇ ਸਪੋਰਟਸ ਡਿਪਾਰਟਮੈਂਟ ਦੇ ਹੈੱਡ ਸਰਦਾਰ ਪਰਮਿੰਦਰ ਸਿੰਘ ਨੂੰ ‘ਸਪੋਰਟਸ ਆਫ਼ ਐਕਸੀਲੈਂਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਇਸ ਸਮਾਰੋਹ ਦੌਰਾਨ ਏਕਮ ਪਬਲਿਕ ਸਕੂਲ ਨੂੰ ‘ਬੈਸਟ ਸਕੂਲ ਇੰਨ ਸਪੋਰਟਸ ਕੈਟੇਗਰੀ’ ਨਿਵਾਜਿਆ ਗਿਆ। ਇਸ ਮੌਕੇ ਸਕੂਲ ਦੇ ਤਿੰਨ ਖਿਡਾਰੀਆਂ,ਜਿੰਨਾਂ ਵਿੱਚ ਸਾਹਿਬਵੀਰ ਸਿੰਘ, ਅਗਮਜੋਤ ਸਿੰਘ ਅਤੇ ਮਨਰੂਪ ਕੌਰ ਨੇ ਨੈਸ਼ਨਲ ਲੈਵਲ ਤੇ ਪੁਜੀਸ਼ਨ ਹਾਸਿਲ ਕੀਤੀ।ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਸਾਂਝੇ ਤੌਰ ਤੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਐਵਾਰਡ ਸਮਾਰੋਹ ਵਿੱਚ ਸਰਦਾਰ ਸਤਨਾਮ ਸਿੰਘ ਸੰਧੂ ਐੱਮ ਪੀ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਨਾਮ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਇਸ ਐਵਾਰਡ ਸਮਾਰੋਹ ਵਿੱਚ ਦੇਸ਼ ਭਰ ਦੇ ਸਕੂਲਾਂ ਵਲੋਂ ਹਿੱਸਾ ਲਿਆ ਗਿਆ ਸੀ। ਏਕਮ ਪਬਲਿਕ ਸਕੂਲ ਦੇ ਅਧਿਆਪਕ ਵਲੋਂ ਇਸ ਸਨਮਾਨ ਨੂੰ ਹਾਸਿਲ ਕਰਨਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਮੈਂਨਜਮੈਂਟ ਅਤੇ ਸਮੂਹ ਸਟਾਫ਼ ਵਲੋਂ ਸਰਦਾਰ ਪਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



