HOME ਏਕਮ ਪਬਲਿਕ ਸਕੂਲ ਮਹਿਤਪੁਰ ਦੇ 58 ਬੱਚਿਆਂ ਨੇ ਪੰਜਾਬੀ ਵਿਸ਼ੇ ਵਿੱਚੋਂ 90%...

ਏਕਮ ਪਬਲਿਕ ਸਕੂਲ ਮਹਿਤਪੁਰ ਦੇ 58 ਬੱਚਿਆਂ ਨੇ ਪੰਜਾਬੀ ਵਿਸ਼ੇ ਵਿੱਚੋਂ 90% ਤੋਂ ਉੱਪਰ ਨੰਬਰ ਲੈ ਕੇ ਰਚਿਆ ਇਤਿਹਾਸ ।

1
ਮੈਡਮ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਨਿਰਮਲ ਸਿੰਘ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ
ਦਸਵੀਂ ਕਲਾਸ ਚੋ ਪੰਜਾਬੀ ਵਿੱਚੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚੇ ਨਾਲ ਮੈਡਮ ਦਲਬੀਰ ਕੌਰ

ਨਕੋਦਰ ਮਹਿਤਪੁਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਪਿਛਲੇ ਦਿਨੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਐਲਾਨੀ ਗਈ ਦਸਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਵਿੱਚ ਏਕਮ ਪਬਲਿਕ ਸਕੂਲ ਹੈ 58 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ। ਇਹ ਜਾਣਕਾਰੀ ਸਕੂਲ ਡਾਇਰੈਕਟਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ 124 ਵਿਦਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 58 ਬੱਚਿਆਂ ਨੇ ਪੰਜਾਬੀ ਵਿਸ਼ੇ ਵਿੱਚ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।ਆਪਣੀ ਗੱਲਬਾਤ ਦੌਰਾਨ ਉਹਨਾਂ ਅੱਗੇ ਦੱਸਿਆ ਕਿ ਇਸ ਮੌਕੇ ਸਕੂਲ ਦੇ 9 ਵਿਦਿਆਰਥੀਆਂ ਨੇ 100 ਵਿੱਚੋਂ 99, 31 ਵਿਦਿਆਰਥੀਆਂ ਨੇ 100 ਵਿੱਚੋਂ 95 ਅਤੇ 58 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਪੰਜਾਬੀ ਵਿਭਾਗ ਦੇ ਮੁਖੀ ਸ਼੍ਰੀਮਤੀ ਦਲਬੀਰ ਕੌਰ ਨੂੰ ਖਾਸ ਤੌਰ ਤੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਮੈਡਮ ਦਲਵੀਰ ਕੌਰ ਦੇ ਸਿਰ ਜਾਂਦਾ ਹੈ।ਇਸ ਦੇ ਨਾਲ ਹੀ ਉਹਨਾਂ ਪੰਜਾਬੀ ਵਿਭਾਗ ਦੇ ਸਾਰੇ ਹੀ ਅਧਿਆਪਕਾਂ ਨੂੰ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਣ ਦੇ ਲਈ ਵਧਾਈ ਦਿੱਤੀ। ਨਾਲ ਤੇ

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿੰਡ ਪਨਾਮ ਦੇ ਲੋਕਾਂ ਨੇ ਵੱਲੋਂ ਵੱਡੀ ਗਿਣਤੀ ਵਿੱਚ ਬੀਜੇਪੀ ਨੂੰ ਛੱਡ ਆਪ ਦਾ ਫੜਿਆ ਪੱਲਾ, ਡਿਪਟੀ ਸਪੀਕਰ ਦੀ ਅਗਵਾਈ ਹੇਠ ਵੱਡੀ ਸ਼ਮੂਲੀਅਤ
Next articleਗਰੀਬ ਕਿਸਾਨ ਪਰਿਵਾਰ ਤੇ ਤਸ਼ੱਦਦ ਕਰਨਾ ਮੰਦਭਾਗਾ – ਸੰਯੁਕਤ ਕਿਸਾਨ ਮੋਰਚਾ ।