ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਦਿੱਤੀ ਗਈ।
ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਉਨ੍ਹਾਂ ਦੱਸਿਆ ਕਿ ਕੱਲ, ਮਿਤੀ ਅਠਾਰਾਂ ਨੂੰ ਸਕੂਲ ਵਿੱਚ ਨਰਸਰੀ,ਐੱਲ ਕੇ ਜੀ, ਯੂ ਕੇ ਜੀ, ਨੌਵੀੰ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਦਕਿ ਦੂਸਰੀ ਤੋਂ ਅੱਠਵੀਂ ਤੱਕ ਨਤੀਜਾ ਮਿਤੀ ਉੱਨੀ ਨੂੰ ਐਲਾਨਿਆ ਗਿਆ। ਆਪਣੀ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਹਨਾਂ ਦੋ ਦਿਨਾਂ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ ਤੇ ਕਾਫ਼ੀ ਰੌਣਕ ਦੇਖੀ ਗਈ। ਇਸ ਮੌਕੇ ਸਕੂਲ ਮੈਂਨਜਮੈਂਟ ਵਲੋਂ ਮਾਪਿਆਂ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕਰਦੇ ਹੋਏ ਵਧੀਆ ਰਿਫਰੈਸ਼ਮੈਂਟ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ ਵਧੀਆ ਨੰਬਰ ਲੈ ਕੇ ਪਾਸ ਹੋਣ ਤੇ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਲਈ ਤੋਹਫ਼ੇ ਦਿੱਤੇ ਗਏ। ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਮੈਨਜਮੈਂਟ ਤੋਂ ਸਰਦਾਰ ਦਲਜੀਤ ਸਿੰਘ, ਵਾਇਸ ਪ੍ਰਿੰਸੀਪਲ ਸਮੀਕਸ਼ਾ ਸ਼ਰਮਾਂ ਅਤੇ ਦਲਜੀਤ ਕੌਰ, ਸ਼੍ਰੀਮਤੀ ਸਵਪਨਦੀਪ ਕੌਰ, ਦਵਿੰਦਰ ਨਾਹਰ, ਰਾਜਵਿੰਦਰ ਕੌਰ,ਅਮ੍ਰਿਤਪਾਲ ਕੌਰ,ਸਮੀਰ ਅਤੇ ਬਾਕੀ ਸਭ ਅਧਿਆਪਕ ਸਹਿਬਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj