ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਅੱਜ ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ। ਉਹਨਾਂ ਦੱਸਿਆ ਕਿ ਏਕਮ ਪਬਲਿਕ ਸਕੂਲ ਨਵੇਂ ਸੈਸ਼ਨ ਦੀ ਸ਼ੁਰੂਆਤ ਅਕਾਲ ਪੁਰਖ ਨੂੰ ਧਿਆਨ ਉਪਰੰਤ ਹੀ ਆਰੰਭ ਕਰਦਾ ਹੈ।ਇਸ ਮੌਕੇ ਪਿਛਲੇ ਸੈਸ਼ਨ ਦੀ ਦਸਵੀਂ ਜਮਾਤ ਵਿੱਚੋਂ ਫਸਟ, ਸੈਕਿੰਡ ਅਤੇ ਥਰਡ ਪੁਜੀਸ਼ਨ ਲੈ ਕੇ ਪਾਸ ਹੋਏ ਬੱਚਿਆਂ ਨੂੰ ਗੁਰੂ ਮਹਾਰਾਜ ਦੀ ਹਜੂਰੀ ਵਿੱਚ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ ਗਈ। ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਕੀਰਤਨ ਮਗਰੋਂ ਰਾਗੀ ਸਿੰਘ ਵੱਲੋਂ ਕਥਾ ਕੀਤੀ ਗਈ ਜਿਸ ਨੂੰ ਸਭ ਵੱਲੋਂ ਬਹੁਤ ਹੀ ਪਿਆਰ ਤੇ ਸਤਿਕਾਰ ਸਹਿਤ ਸਰਵਣ ਕੀਤਾ ਗਿਆ। ਅਖੀਰ ਵਿੱਚ ਸਰਬਤ ਤੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਰਦਾਰ ਸੁਰਿੰਦਰ ਸਿੰਘ, ਸ਼੍ਰੀਮਤੀ ਅਮਰਜੀਤ ਕੌਰ,ਕੁੰਵਰ ਅਰਮਾਨ ਸਿੰਘ,ਸਕੂਲ ਮੈਨੇਜਮੈਂਟ ਤੋਂ ਸਰਦਾਰ ਦਲਜੀਤ ਸਿੰਘ, ਸਮੂਹ ਅਧਿਆਪਕ ਸਹਿਬਾਨ , ਟਰਾਂਸਪੋਰਟ ਸਟਾਫ਼ ਅਤੇ ਬਾਕੀ ਸਾਰੇ ਕਰਮਚਾਰੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj