ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਅੱਜ ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਮੌਰਨਿੰਗ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਅਧਿਆਪਕਾ ਸ਼੍ਰੀਮਤੀ ਦਲਵੀਰ ਕੌਰ ਅਤੇ ਸ਼੍ਰੀਮਤੀ ਕਮਲਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸੇ ਦਰਮਿਆਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਬਾਰੇ ਵਿਸ਼ੇਸ਼ ਸਪੀਚ ਦਿੱਤੀ ਗਈ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਸਾਂਝੇ ਤੌਰ ਤੇ ਦਿੱਤੀ ਗਈ। ਆਪਣੀ ਗੱਲਬਾਤ ਦੌਰਾਨ ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀ ਵਲੋਂ ਗੁਰੂ ਤੇਗ ਬਹਾਦੁਰ ਜੀ ਨਾਲ ਸੰਬੰਧਿਤ ਇੱਕ ਕਵਿਤਾ ਪੇਸ਼ ਕੀਤੀ ਗਈ। ਇਸਦੇ ਨਾਲ ਹੀ ਸਕੂਲ ਅਧਿਆਪਕਾ ਸ਼੍ਰੀਮਤੀ ਚਰਨਜੀਤ ਕੌਰ ਅਤੇ ਜਸਪ੍ਰੀਤ ਕੌਰ ਵਲੋਂ ਸਕੂਲ ਵਿਦਿਆਰਥੀਆਂ ਸਮੇਤ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦਾ ਪੂਰਾ ਮਹੌਲ ਰੂਹਾਨੀਅਤ ਵਿੱਚ ਰੰਗਿਆ ਗਿਆ ਜਿਸ ਦਾ ਸਮੂਹ ਅਧਿਆਪਕਾਂ ਸਮੇਤ ਸਾਰੇ ਵਿਦਿਆਰਥੀ ਵਰਗ ਨੇ ਭਰਭੂਰ ਆਨੰਦ ਮਾਣਿਆ। ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਨੇ ਕਿਹਾ ਕਿ ਏਕਮ ਪਬਲਿਕ ਸਕੂਲ ਗੁਰੂ ਤੇਗ ਬਹਾਦੁਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਨ ਕੋਟਿ ਪ੍ਰਣਾਮ ਕਰਦਾ ਹੈ। ਇਸ ਮੌਕੇ ਸਟੇਜ ਸੰਚਾਲਨ ਮੈਡਮ ਸਵਪਨਦੀਪ ਕੌਰ ਅਤੇ ਸਰਦਾਰ ਰਣਜੋਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਮੈਂਨਜਮੈਂਟ ਤੋਂ ਸਰਦਾਰ ਦਲਜੀਤ ਸਿੰਘ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਦਲਜੀਤ ਕੌਰ, ਬਲਾਕ ਹੈੱਡ ਸ਼੍ਰੀਮਤੀ ਚੇਤਨਾ, ਰਾਜਵਿੰਦਰ ਕੌਰ, ਦਵਿੰਦਰ ਨਾਹਰ, ਨੇਹਾ ਭੱਲਾ, ਅਧਿਆਪਕਾਂ ਵਿੱਚੋਂ ਬਿਨੇਸ਼ ਸ਼ਰਮਾਂ, ਪਰਮਿੰਦਰ ਸਿੰਘ, ਚੰਦਨ ਸਿੰਘ, ਦਵਿੰਦਰ ਸ਼ਰਮਾਂ, ਹਿਮਾਂਸ਼ੂ, ਮਾਈਕਲ, ਦੀਪਤੀ ਕਵਾਤਰਾ,ਰੇਖਾ ਸ਼ਰਮਾਂ, ਏਕਤਾ ,ਮਨਜੀਤ ਕੌਰ, ਗੁਰਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਮਨਦੀਪ ਕੌਰ,ਰਿਚਾ, ਰਜਨੀ,ਪੂਨਮ ਸ਼ਰਮਾਂ,ਨਵਪ੍ਰੀਤ ਕੌਰ ਅਤੇ ਬਾਕੀ ਸਭ ਮੌਜੂਦ ਸਨ।
HOME ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਮਨਾਇਆ ਗਿਆ ਗੁਰੂ ਤੇਗ ਬਹਾਦੁਰ ਜੀ ਦਾ...


