HOME ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਮਨਾਇਆ ਗਿਆ ਗਣਤੰਤਰ ਦਿਵਸ l

ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਮਨਾਇਆ ਗਿਆ ਗਣਤੰਤਰ ਦਿਵਸ l

3

ਨਕੋਦਰ ਮਹਿਤਪੁਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਅੱਜ ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਬੱਚਿਆਂ ਦੀਆਂ ਅਲੱਗ ਅਲੱਗ ਐਕਟੀਵਿਟੀ ਕਰਵਾਈਆਂ ਗਈਆਂ।ਕੇ.ਜੀ.ਵਿੰਗ ਵਿੱਚ ਕਲਰਿੰਗ ਅਤੇ ਪੇਂਟਿੰਗ ਐਕਟੀਵਿਟੀ ਕਰਵਾਈ ਗਈ । ਇਸ ਦੇ ਨਾਲ ਹੀ ਸਕੂਲ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਬੱਚਿਆਂ ਵੱਲੋਂ ਆਈ ਲਵ ਮਾਈ ਇੰਡੀਆ ,ਫਿਰ ਵੀ ਦਿਲ ਹੈ ਹਿੰਦੁਸਤਾਨੀ, ਚੱਕ ਦੇ ਇੰਡੀਆ, ਜੈ ਹੋ ਅਤੇ ਮੇਰਾ ਰੰਗ ਦੇ ਬਸੰਤੀ ਚੋਲਾ ਜਿਹੇ ਗੀਤਾਂ ਤੇ ਕੋਰੀਓਗਰਾਫੀ਼ ਕੀਤੀ ਗਈ। ਪ੍ਰੋਗਰਾਮ ਦੇ ਅਖੀਰ ਵਿੱਚ ਰਾਸ਼ਟਰੀ ਗਾਇਨ ਕੀਤਾ ਗਿਆ।ਇਸ ਮੌਕੇ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਗਣਤੰਤਰ ਦਿਵਸ ਨੂੰ ਮਨਾਉਣ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਦਿਵਸ ਬੱਚਿਆਂ ਅੰਦਰ ਦੇਸ਼ ਭਗਤੀ ਦੀਆਂ ਭਾਵਨਾਵਾਂ ਅਤੇ ਜਜ਼ਬਾ ਪੈਦਾ ਕਰਦੇ ਹਨ। ਇਸਦੇ ਨਾਲ ਹੀ ਬੱਚਿਆਂ ਨੂੰ 26 ਜਨਵਰੀ 1950 ਦੇ ਇਤਿਹਾਸ ਬਾਰੇ ਦੱਸਿਆ ਗਿਆ।ਇਸ ਮੌਕੇ ਸਕੂਲ ਮੈਂਨਜਮੈਂਟ ਤੋਂ ਸਰਦਾਰ ਦਲਜੀਤ ਸਿੰਘ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਦਲਜੀਤ ਕੌਰ, ਕੋਆਰਡੀਨੇਟਰ ਸ਼੍ਰੀਮਤੀ ਸਵਪਨਦੀਪ ਕੌਰ,ਬਲਾਕ ਹੈੱਡ ਦਵਿੰਦਰ ਨਾਹਰ, ਚੇਤਨਾ ਰਾਜਦੇਵ, ਸ਼੍ਰੀਮਤੀ ਰਾਜਵਿੰਦਰ ਕੌਰ, ਅਧਿਆਪਕਾਂ ਵਿੱਚੋਂ ਮਾਈਕਲ, ਸੁਰਿੰਦਰ ਸਿੰਘ,ਹਰਸ਼ਦੀਪ ਸਿੰਘ, ਕਿਰਨਦੀਪ ਕੌਰ ,ਪਰਮਿੰਦਰ ਕੌਰ, ਚਰਨਜੀਤ ਕੌਰ, ਨਵਦੀਪ ਕੌਰ, ਨਿਧੀ ,ਮਨਪ੍ਰੀਤ ਸਿੱਧੂ ,ਨਿਸ਼ੂ ਮਹਾਜਨ, ਗੁਰਜੀਤ ਕੌਰ ਅਤੇ ਬਾਕੀ ਸਭ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਮਾਲਵੇ ਦਾ ਜੱਟ ਜਾਫੀ ਸੀਰਾ ਪਿੱਥੋਂ
Next articleਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਨਵਾਂਸ਼ਹਿਰ ਵਲੋ ਪਰਿਵਾਰਿਕ ਮਿਲਣੀ ਕਰਵਾਈ ਗਈ