ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਏਕਮ ਪਬਲਿਕ ਸਕੂਲ ਮਹਿਤਪੁਰ ਦੇ 6 ਵਿਦਿਆਰਥੀਆਂ ਨੇ 90% ਤੋਂ ਉੱਪਰ ਅਤੇ 23 ਵਿਦਿਆਰਥੀਆਂ ਨੇ 80% ਤੋ ਉੱਪਰ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ । ਉਹਨਾਂ ਦੱਸਿਆ ਕਿ ਸਕੂਲ ਦੇ ਬੇਟੇ ਗੁਰਿੰਦਰ ਸਿੰਘ ਨੇ 97%, ਜਸਮੀਤ ਕੌਰ 95%, ਮਨਮੀਤ ਕੌਰ
93.6%,ਰਹਿਮਤਦੀਪ ਕੌਰ 92%, ਜਸ਼ਨਦੀਪ ਕੌਰ 91.6% ਅਤੇ ਸੁਖਮਨਪ੍ਰੀਤ ਕੌਰ ਨੇ 90%, ਅੰਕ ਪ੍ਰਾਪਤ ਕਰਕੇ ਆਪਣਾ ਨਾਮ ਮੈਰਿਟ ਵਿੱਚ ਦਰਜ ਕਰਵਾਇਆ ।ਉਹਨਾਂ ਅੱਗੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਗੁਰਿੰਦਰ ਸਿੰਘ ਨੇ ਸਮਾਜਿਕ ਸਿੱਖਿਆ ਵਿਸ਼ੇ ਵਿੱਚ 100 ਵਿੱਚੋਂ 100, ਅੰਗਰੇਜ਼ੀ ਅਤੇ ਪੰਜਾਬੀ ਵਿਸ਼ੇ ਵਿੱਚ 100 ਵਿੱਚੋਂ 99 ਅੰਕ ਪ੍ਰਾਪਤ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਜਦਕਿ 9 ਹੋਰ ਵਿਦਿਆਰਥੀਆਂ ਜਿਹਨਾਂ ਵਿੱਚ ਰਹਿਮਤਦੀਪ ਕੌਰ, ਜਸ਼ਨਪ੍ਰੀਤ ਕੌਰ, ਅੰਸ਼ਦੀਪ ਕੌਰ, ਨਵਦੀਪ ਸਿੰਘ, ਮਨਮੀਤ ਕੌਰ, ਜਸਮੀਤ ਕੌਰ, ਜੈਸਮੀਨ ਕੌਰ ਅਤੇ ਜਸਪ੍ਰੀਤ ਕੌਰ ਨੇ ਪੰਜਾਬੀ ਵਿਸ਼ੇ ਵਿੱਚ 99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਇਸੇ ਪ੍ਰਕਾਰ ਜਸਮੀਤ ਕੌਰ ਨੇ ਸਮਾਜਿਕ ਸਿੱਖਿਆ ਵਿਸ਼ੇ ਵਿੱਚ 100 ਵਿੱਚੋਂ 99 ਅੰਕ ਪ੍ਰਾਪਤ ਕੀਤੇ। ਇਸਦੇ ਨਾਲ ਹੀ 58 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਵਿੱਚ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਅੰਗਰੇਜ਼ੀ ਵਿੱਚੋਂ 11 ਅਤੇ ਸਮਾਜਿਕ ਸਿੱਖਿਆ ਵਿੱਚੋਂ 10 ਹੋਰ ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਹਾਸਿਲ ਕੀਤੇ। ਇਸੇ ਪ੍ਰਕਾਰ ਗਣਿਤ ਵਿਸ਼ੇ ਵਿੱਚੋ ਗੁਰਿੰਦਰ ਸਿੰਘ ਅਤੇ ਹਿਤੇਨ ਮਹੇ ਨੇ 100 ਵਿੱਚੋਂ 95 ਅੰਕ ਪ੍ਰਾਪਤ ਕੀਤੇ। ਇਸਦੇ ਨਾਲ ਹੀ ਜਸਮੀਤ ਕੌਰ ਨੇ ਹਿੰਦੀ ਵਿਸ਼ੇ ਵਿੱਚ 100 ਵਿੱਚੋਂ 93 ਅਤੇ ਗੁਰਿੰਦਰ ਸਿੰਘ ਨੇ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 92 ਅੰਕ ਪ੍ਰਾਪਤ ਕੀਤੇ।ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ । ਇਸ ਦੇ ਨਾਲ ਹੀ ਉਹਨਾਂ ਵਲੋਂ ਆਪਣੇ ਮਿਹਨਤੀ ਤੇ ਤਜਰਬੇਕਾਰ ਅਧਿਆਪਕਾਂ ਦੀ ਸ਼ਲਾਂਘਾ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਤੋਂ ਸਰਦਾਰ ਦਲਜੀਤ ਸਿੰਘ ਵਾਈਸ ਪ੍ਰਿੰਸੀਪਲ ਦਲਜੀਤ ਕੌਰ, ਕੋਆਰਡੀਨੇਟਰ ਸਵਪਨਦੀਪ ਕੌਰ, ਬਲਾਕ ਹੈੱਡ ਚੇਤਨਾ ਰਾਜਦੇਵ ਅਤੇ ਅਧਿਆਪਕਾਂ ਵਿੱਚੋਂ ਦਲਵੀਰ ਕੌਰ, ਦੀਪਤੀ ਕਵਾਤਰਾ ,ਰਣਜੋਤ ਸਿੰਘ, ਚੰਦਨ ਸਿੰਘ ,ਰੇਖਾ ਸ਼ਰਮਾਂ, ਜਸਪ੍ਰੀਤ ਕੌਰ ਅਤੇ ਬਿਨੇਸ਼ ਸ਼ਰਮਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



