ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਸ਼ਿਵਨਾਥ ) ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਯੂਰੋਲੋਜਿਸਟ ਡਾ. ਰਾਜੀਵ ਸੂਦ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦਾ ਅਹੁਦਾ ਸੰਭਾਲਦਿਆਂ ਹੀ ਪ੍ਰਸ਼ਾਸ਼ਨਿਕ ਅਤੇ ਪ੍ਰਬੰਧਕੀ ਸੁਧਾਰਾਂ ਵੱਲ ਸ਼ਲਾਘਾਯੋਗ ਕਦਮ ਉਠਾਉਣੇ ਸ਼ੁਰੂ ਕਰ ਦਿੱਤੇ ਸਨ। ਆਪਣੇ ਮੁਲਾਜ਼ਮਾਂ ਦੇ ਸਾਰੇ ਜਾਇਜ਼ ਮਸਲਿਆਂ ਨੂੰ ਵਧੀਆ ਢੰਗ ਨਾਲ ਸੁਲਝਾਉਣਾ ਸ਼ੁਰੂ ਕੀਤਾ, ਯੋਗ ਅਤੇ ਸੇਵਾ ਸ਼ਰਤਾਂ ਪੂਰੀਆਂ ਕਰਨ ਵਾਲੇ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੀਆਂ। ਲੋੜੀਂਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ। ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਿਜ ਅਤੇ ਹਸਪਤਾਲ ਵਿੱਚ ਨਵੀਆਂ ਇਮਾਰਤਾਂ ਦੀ ਉਸਾਰੀ ਕਰਵਾਈ ਅਤੇ ਆਧੁਨਿਕ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ। ਡਾ. ਸੂਦ ਦੀਆਂ ਕੋਸ਼ਿਸ਼ਾਂ ਸਦਕਾ ਯੂਨੀਵਰਸਿਟੀ ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਖਿਤਾਬ ਮਿਲਿਆ। ਐਨਾ ਹੀ ਨਹੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਿਜ ਵਿੱਚ ਐਮ.ਬੀ.ਬੀ.ਐਸ. ਦੀਆਂ ਸੌ ਦੇ ਕਰੀਬ ਸੀਟਾਂ ਵਿੱਚ ਵਾਧਾ ਹੋਇਆ ਹੈ। ਡਾ. ਸੂਦ ਦੀ ਪ੍ਰਬੰਧਕੀ ਕਾਰਜ ਕੁਸ਼ਲਤਾ ਦਾ ਪ੍ਰਤੱਖ ਪ੍ਰਮਾਣ ਦਿੰਦੇ ਹੋਏ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਨਰਸਿੰਗ ਅਤੇ ਫਾਰਮੇਸੀ ਕਾਲਿਜਾਂ ਦਾ ਕੰਟਰੋਲ ਬਾਬਾ ਫਰੀਦ ਯੂਨੀਵਰਸਿਟੀ ਦੀ ਰਹਿਨੁਮਾਈ ਹੇਠ ਲਿਆਂਦਾ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਵਾਇਸ ਚਾਂਸਲਰ ਡਾ. ਸੂਦ ਦੇ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਸ਼ਲਾਘਾ ਕੀਤੀ ਹੈ। ਅੱਜ ਇੱਥੇ ਮੰਚ ਦੇ ਮੁੱਖ ਦਫਤਰ ਤੋਂ ਉਕਤ ਜਾਣਕਾਰੀ ਦਿੰਦੇ ਹੋਏ ਸ੍ਰੀ ਢੋਸੀਵਾਲ ਨੇ ਕਿਹਾ ਹੈ ਕਿ ਡਾ. ਸੂਦ ਦੀ ਸ਼ਲਾਘਾਯੋਗ ਕਾਰਜਸ਼ੈਲੀ ਯੂਨੀਵਰਸਿਟੀ ਦੇ ਸੁਧਾਰਾਂ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਢੋਸੀਵਾਲ ਨੇ ਅੱਗੇ ਦੱਸਿਆ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਅਗਲੇ ਹਫਤੇ ਵਾਇਸ ਚਾਂਸਲਰ ਡਾ. ਸੂਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਉਠਾਏ ਜਾ ਰਹੇ ਸ਼ਲਾਘਾਯੋਗ ਕਾਰਜਾਂ ਸੰਬੰਧੀ ਵਧਾਈ ਦਿੱਤੀ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



