ਮਹਿਤਪੁਰ,(ਸਮਾਜ ਵੀਕਲੀ) (ਪੱਤਰ ਪ੍ਰੇਰਕ)– ਬੀਕੇਯੂ ਪੰਜਾਬ ਦੇ ਸੂਬਾ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਪਿੰਡਾਂ ਵਿਚੋਂ ਰਾਸ਼ਨ ਕਾਰਡ ਧਾਰਕਾਂ ਦੀਆਂ ਨਿਰੰਤਰ ਆ ਰਹੀਆਂ ਸ਼ਕਾਇਤਾਂ ਨੂੰ ਮੁੱਖ ਰੱਖਦਿਆਂ ਸਟੈਂਡ ਲੈਂਦਿਆਂ ਕਿਹਾ ਕਿ ਬਜ਼ੁਰਗ ਲੋੜਵੰਦ ਰਾਸ਼ਨ ਕਾਰਡ ਧਾਰਕਾਂ ਦੇ ਅੰਗੂਠਿਆਂ ਦੇ ਪ੍ਰਿੰਟ ਨਾ ਆਉਣ ਕਰਕੇ ਉਨ੍ਹਾਂ ਵੱਲੋਂ ਸ਼ਕਾਇਤਾਂ ਆ ਰਹੀਆਂ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਹਿਸੇ ਦਾ ਰਾਸ਼ਨ ਨਹੀਂ ਮਿਲੇਗਾ। ਨਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਰ ਲੋੜਵੰਦ ਨੂੰ ਬਣਦਾ ਰਾਸ਼ਨ ਨਿਰੰਤਰ ਮਿਲੇਗਾ। ਫਿੰਗਰ ਪ੍ਰਿੰਟ ਦਾ ਬਹਾਨਾ ਨਹੀਂ ਚਲਣ ਦਿਆਂਗੇ।ਉਨ੍ਹਾਂ ਕਿਹਾ ਕਿ ਉਹ ਇਸ ਬਾਬਤ ਫੂਡ ਸਪਲਾਈ ਵਿਭਾਗ ਨਾਲ ਵੀ ਗਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਡੀਪੂ ਹੋਲਡਰਾ ਨਾਲ ਉਨ੍ਹਾਂ ਵੱਲੋਂ ਗਲਬਾਤ ਕੀਤੀ ਗਈ ਹੈ। ਡੀਪੂ ਹੋਲਡਰਾ ਮੁਤਾਬਕ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਰਾਸ਼ਨ ਕਾਰਡ ਧਾਰਕਾਂ ਨੂੰ ਕੇ ਵਾਈ ਸੀ ਕਰਵਾਉਣੀ ਜ਼ਰੂਰੀ ਹੈ ਨਹੀਂ ਤਾਂ ਉਨ੍ਹਾਂ ਨੂੰ ਲਾਭ ਤੋਂ ਵਾਂਝੇ ਰਹਿਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਆਪੋ ਆਪਣੇ ਡੀਪੂ ਹੋਲਡਰਾ ਨਾਲ ਸੰਪਰਕ ਕਰ ਲੈਣ ਅਤੇ ਆਪਣੇ ਪਰਿਵਾਰ ਬਾਰੇ ਲੋੜੀਂਦੀ ਜਾਣਕਾਰੀ ਮੁੱਹਈਆ ਕਰਵਾਉਣ ਤਾਂ ਕਿ ਰਾਸ਼ਨ ਦਾ ਲਾਭ ਉਨ੍ਹਾਂ ਨੂੰ ਨਿਰੰਤਰ ਮਿਲਦਾ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj