ਫਿਲੌਰ, ਅੱਪਰਾ (ਜੱਸੀ)-ਅੱਜ ਦੁਪਿਹਰ ਲਗਭਗ 1-30 ਵਜੇ ਕਰੀਬੀ ਪਿੰਡ ਚੱਕ ਸਾਹਬੂ ਵਿਖੇ ਖੇਤਾਂ ‘ਚ ਪਸ਼ੂਆਂ ਲਈ ਚਾਰਾ ਲੈਣ ਗਏ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੱਜ ਦੁਪਿਹਰ ਲਗਭਗ ਡੇਢ ਵਜੇ ਬਜ਼ੁਰਗ ਫੁੰਮਣ ਰਾਮ (70) ਪੁੱਤਰ ਰਾਮ ਲੋਕ ਘਰ ‘ਚ ਰੱਖੇ ਗਏ ਅਵਾਰਾ ਪਸ਼ੂਆਂ ਲਈ ਖੇਤਾਂ ‘ਚ ਚਾਰਾ ਲੈਣ ਲਈ ਗਿਆ, ਜਿਸ ਦੌਰਾਨ ਖੇਤਾਂ ‘ਚ ਜਹਿਰੀਲੇ ਸੱਪ ਦੇ ਡੰਗਣ ਕਾਰਣ ਉਸ ਦੀ ਹਾਲਤ ਗੰਭੀਰ ਹੋ ਗਈ | ਉਸਨੂੰ ਇਲਾਜ਼ ਲਈ ਸਿਵਲ ਹਸਪਤਾਲ ਅੱਪਰਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸਨੂੰ ਇਲਾਜ਼ ਲਈ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ ਸੀ, ਇਸ ਦੌਰਾਨ ਹੀ ਉਸਦੀ ਮੌਤ ਹੋ ਗਈ | ਮਿ੍ਤਕ ਦੇ ਰਿਸ਼ੇਦਤਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਕਤ ਫੁੰਮਣ ਰਾਮ ਦੇ ਪੀੜਤ ਪਰਿਵਾਰ ਦੀ ਮਾਲੀ ਮੱਦਦ ਕੀਤੀ ਜਾਵੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly