ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )– ਜਿਲ੍ਹੇਂ ਵਿਚ ਹੋ ਰਹੀਆਂ ਜਿਲ੍ਹਾਂ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਪੂਰੇ ਜ਼ੋਬਨ ਤੇ ਹਨ| ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ, ਬੀਜੇਪੀ ਅਤੇ ਅਜ਼ਾਦ ਉਮੀਦਵਾਰਾਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਅਲੱਗ ਅਲੱਗ ਜਿਵੇਂ ਕੀ ਬੋਰਡ ਲਗਾ, ਪਾਰਟੀ ਦੀ ਝੰਡਿਆਂ , ਆਟੋ ਤੇ ਸਪੀਕਰ ਲਗਾ ਕੇ ਕੀਤਾ ਜਾ ਰਿਹਾ ਹੈ | ਪੂਰੇ ਜ਼ੋਰਾਂ ਸ਼ੋਰਾ ਨਾਲ ਚੋਣਾਂ ਦਾ ਵਿਗੁਲ ਵੱਜਣ ਦੇ ਨਾਲ ਨਾਲ ਉਮੀਦਵਾਰਾਂ ਵਲੋਂ ਆਪਣੇ ਆਪਣੇ ਵੋਟਰਾਂ ਨੂੰ ਵੋਟਾਂ ਪਾਉਣ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ | ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ | ਪਿੰਡਾਂ , ਗਲੀ ਮੁਹੱਲਿਆ ਵਿੱਚ ਦੇਰ ਰਾਤ ਤੱਕ ਨੁਕੜ ਮੀਟਿੰਗਾਂ ਕੀਤੀਆਂ ਜਾ ਰਹੀਆ ਹਨ |ਪਰ ਇਹ ਸਮਾਂ ਹੀ ਦੱਸੇਗਾ ਕਿ ਕਿਸ ਉਮੀਦਵਾਰ ਨੂੰ ਜਿੱਤ ਪ੍ਰਾਪਤ ਹੁੰਦੀ ਹੈ ਕਿਸ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



