ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਵਿਧਾਨਸਭਾ ਹਲਕਾ ਸੁਲਤਾਨਪੁਰ ਲੋਧੀ ਵਿਚ ਚੋਣ ਪ੍ਰਚਾਰ 

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਕੀਤੀ ਅਪੀਲ 
 ਕਪੂਰਥਲਾ ,  ( ਕੌੜਾ )-ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਪੰਥ ਦੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਡਡਵਿੰਡੀ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਤਰਸੇਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ  ਕਿਹਾ ਕਿ ਖਡੂਰ ਹਲਕੇ ਦੇ ਵੋਟਰ ਬਹੁਤ ਹੀ ਸੂਝਵਾਨ ਵੋਟਰ ਹਨ, ਪੰਥ ਦੀ ਚੜ੍ਹਦੀ ਕਲਾ ਲਈ ਉਹ ਭਾਈ ਅੰਮ੍ਰਿਤਪਾਲ ਨੂੰ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਲੋਕ ਸਭਾ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ  ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਅਤੇ ਜਿਤਾ ਕੇ ਮੈਂਬਰ ਪਾਰਲੀਮੈਂਟ ਬਣ ਕੇ ਭੇਜਣਗੇ। ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਮੁਖਤਿਆਰ ਸਿੰਘ ਡਡਵਿੰਡੀ ਨੇ ਮੀਟਿੰਗ ਦੌਰਾਨ ਹਾਜ਼ਰ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਨਾਮ ਸਿੰਘ ਡਡਵਿੰਡੀ,  ਜੱਥੇਦਾਰ ਦਰਸ਼ਨ ਸਿੰਘ ਡਡਵਿੰਡੀ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ , ਸਰਬਣ ਸਿੰਘ ਭੌਰ,  ਸੁਰਜੀਤ ਸਿੰਘ ਭੌਰ, ਨਿਰਮਲ ਸਿੰਘ ਭੌਰ, ਨਾਨਕ ਸਿੰਘ ਗੁਰਦੀਪ ਸਿੰਘ ਭੰਡਾਲ,ਲਵਪ੍ਰੀਤ ਸਿੰਘ ਡਡਵਿੰਡੀ ਬੀਬੀ ਜਸਵਿੰਦਰ ਕੌਰ ਤੇ ਹੋਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 24 ਮਈ ਨੂੰ ਜੇਸੀ ਰੀਜ਼ੋਰਟ ਗੁਰਾਇਆਂ ਵਿਖੇ 3 ਵਜੇ ਪਹੁੰਚਣਗੇ – ਬਲਦੇਵ ਸਿੰਘ ਖੈਹਰਾ
Next articleਪੰਜਾਬ ਗੌਰਮਿੰਟ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਰੋਸ ਰੈਲੀ ਕੱਢੀ ਗਈ