HOME ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਦੀ ਸ਼ੁਰੂਆਤ

ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ
ਵੋਟਰ ਸੂਚੀਆਂ ਨਾਲ ਸੰਬੰਧਤ ਮਸਲਿਆਂ ਦਾ ਹੋਵੇਗਾ ਫੌਰੀ ਨਿਪਟਾਰਾ 
ਨਵਾਂਸ਼ਹਿਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ‘ਤੇ ਨਵੀਂ ਸਹੂਲਤ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਇੱਕ ਕਾਲ ਨਾਲ ਵੋਟਰ ਆਪਣੇ ਮਸਲੇ ਦਾ ਹੱਲ ਕਰਵਾ ਸਕੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਅੰਕੁਰਜੀਤ ਸਿੰਘ ਨੇ ਇਸ ਸੰਬੰਧੀ ਦੱਸਿਆ ਕਿ ਇਸ ਸਹੂਲਤ ਰਾਹੀਂ ਆਮ ਨਾਗਰਿਕਾਂ/ਵੋਟਰਾਂ ਨੂੰ ਵੋਟਰ ਸੂਚੀਆਂ ਸਬੰਧੀ ਆਪਣੇ ਮਸਲਿਆਂ ਦਾ ਹੱਲ ਬੂਥ ਲੈਵਲ ਅਫਸਰ ਪਾਸੋਂ ਕਾਲ ਰਾਹੀਂ ਕਰਵਾਇਆ ਜਾ ਸਕੇਗਾ । ਉਨ੍ਹਾਂ  ਦੱਸਿਆ ਕਿ ਜਦੋਂ ਵੀ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ‘ਤੇ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀ.ਐਲ.ਓ ਅਤੇ ਪ੍ਰਾਰਥੀ ਦੋਵਾਂ ਨੂੰ ਇੱਕ ਟੈਕਸਟ ਮੈਸੇਜ ਪਹੁੰਚੇਗਾ, ਜਿਸ ਉਪਰੰਤ ਬੀ.ਐਲ.ਓ. ਪ੍ਰਾਰਥੀ ਨੂੰ ਫੋਨ ਕਰ ਕੇ ਉਸ ਦੀ ਸਮੱਸਿਆਵਾਂ ਦਾ ਹੱਲ ਕਰੇਗਾ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਮੈਸੇਜ ਪਹੁੰਚਣ ਤੋਂ ਬਾਅਦ ਕਾਲ ਰਿਕੁਐਸਟ ਆਪਸ਼ਨ ਵਿੱਚ ਜਾ ਕੇ ਕਾਨਟੈਕਟਿਡ ਬਟਨ ‘ਤੇ ਕਲਿੱਕ ਕਰਨ ਨਾਲ ਸਟੇਟਸ ਅੱਪਡੇਟ ਹੋਵੇਗਾ ਅਤੇ ਜੇਕਰ ਪ੍ਰਾਰਥੀ ਨੇ ਕਾਲ ਰਿਸੀਵ ਨਹੀ ਕੀਤੀ ਤਾਂ ਉਹ ਅਨਅਵੇਲਏਵਲ ਬਟਨ ‘ਤੇ ਕਲਿੱਕ ਕਰੇਗਾ। ਜ਼ਿਕਰਯੋਗ ਹੈ ਕਿ ਬੀ.ਐਲ.ਓ. ਵੱਲੋਂ ਰਿਸਪਾਂਸ ਕਰਨ ਮਗਰੋਂ ਈ.ਸੀ.ਆਈ. ਨੈਟ ‘ਤੇ ਰਿਪੋਰਟ ਅੱਪਡੇਟ ਹੋ ਜਾਵੇਗੀ ਅਤੇ ਉਸ ਦਾ ਇੱਕ ਮੈਸੇਜ ਸਬੰਧਤ ਪ੍ਰਾਰਥੀ ਨੂੰ ਵੀ ਜਾਵੇਗਾ। ਜ਼ਿਲ੍ਹਾ ਚੋਣ ਅਫਸਰ  ਨੇ ਆਮ ਨਾਗਰਿਕਾਂ/ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੋਸ਼ਲ ਮੀਡਿਆ ਪਲੇਟਫਾਰਮਾਂ ਨੂੰ ਫਾਲੋ ਕਰਨ ਦੀ ਅਪੀਲ ਕੀਤੀ ਤਾਂ ਜੋ ਉਹਨਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਗਤੀਵਿਧੀਆਂ ਬਾਰੇ ਨਾਲੋ-ਨਾਲ ਜਾਣਕਾਰੀ ਮਿਲ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article* ਵਿਚਾਰ, ਕਿਤਾਬਾਂ ਤੇ ਮਨੁੱਖ *
Next article‘ਜਿਸਦਾ ਖੇਤ, ਉਸਦੀ ਰੇਤ’: ਖੇਤਾਂ ‘ਚ ਜਮ੍ਹਾਂ ਰੇਤ ਤੇ ਦਰਿਆ ਨਾਲ ਆਏ ਖਣਿਜ ਪਦਾਰਥਾਂ ਨੂੰ ਚੁੱਕਣ ਲਈ ਕਿਸਾਨਾਂ ਨੂੰ ਮਨਜ਼ੂਰੀ ਦੀ ਜ਼ਰੂਰਤ ਨਹੀਂ