ਨਵੀਂ ਦਿੱਲੀ (ਸਮਾਜ ਵੀਕਲੀ): ਚੋਣ ਕਮਿਸ਼ਨ ’ਤੇ ਵਰ੍ਹਦਿਆਂ ਕਾਂਗਰਸ ਨੇ ਅੱਜ ਕਿਹਾ ਕਿ ਉਹ ‘ਬਿਨਾਂ ਦੰਦਾਂ ਵਾਲੇ ਸ਼ੇਰ’ ਵਜੋਂ ਕੰਮ ਕਰਨ ਦੀ ਬਜਾਏ ਸਿਹਤ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰੇ ਅਤੇ ਸਰਕਾਰ ਤੋਂ ਕੋਵਿਡ-19 ਬਾਰੇ ਅੰਕੜੇ ਲੈ ਕੇ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਕਰਾਉਣ ਦਾ ਆਜ਼ਾਦ ਫ਼ੈਸਲਾ ਲਏ। ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੇ ਉਸ ਬਿਆਨ ਦਾ ਨੋਟਿਸ ਲਿਆ ਜਿਸ ’ਚ ਉਨ੍ਹਾਂ ਕਿਹਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਦਿਆਂ ਸਮੇਂ ਸਿਰ ਚੋਣਾਂ ਕਰਾਉਣ ਦੇ ਪੱਖ ’ਚ ਹਨ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੋਵਿਡ ਹਾਲਾਤ ਦੇ ਵੇਰਵੇ ਮੋਦੀ ਸਰਕਾਰ ਕੋਲ ਹਨ ਜਦਕਿ ਸਿਆਸੀ ਪਾਰਟੀਆਂ ਇਸ ਤੋਂ ਪੂਰੀ ਤਰ੍ਹਾਂ ਨਾਲ ਵਾਕਿਫ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਕਰਾਉਣ ਦੀ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਚੋਣ ਕਮਿਸ਼ਨ ਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly