HOME ਚੋਣ ਕਮਿਸ਼ਨ ਦੇ ਗੈਰ-ਮਿਆਰੀ ਪ੍ਰਬੰਧਾਂ ਦਾ ਸ਼ਿਕਾਰ ਹੋਏ ਹਜ਼ਾਰਾਂ ਅਧਿਆਪਕ ਅਤੇ...

ਚੋਣ ਕਮਿਸ਼ਨ ਦੇ ਗੈਰ-ਮਿਆਰੀ ਪ੍ਰਬੰਧਾਂ ਦਾ ਸ਼ਿਕਾਰ ਹੋਏ ਹਜ਼ਾਰਾਂ ਅਧਿਆਪਕ ਅਤੇ ਕਰਮਚਾਰੀ- ਡੀ ਟੀ ਐੱਫ

2

ਅਧਿਆਪਕ ਜੋੜੇ ਦੀ ਮੌਤ ਤੇ ਡੀ ਟੀ ਐੱਫ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ 

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਡਿਊਟੀ ‘ਤੇ ਜਾ ਰਹੇ ਮੋਗਾ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ਕੋਲ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਵਾਸੀ ਧੂੜਕੋਟ ਰਣਸਿੰਘ ਅਤੇ ਉਨਾਂ ਦੀ ਪਤਨੀ ਦੀ ਸੰਘਣੀ ਧੁੰਦ ਕਾਰਨ ਕਾਰ ਸੂਏ ਦੇ ਪਾਣੀ ‘ਚ ਡਿੱਗਣ ਕਾਰਨ ਮੌਕੇ ‘ਤੇ ਬੇ-ਵਕਤੀ ਮੌਤ  ਡੈਮੋਕਰੇਟਿਕ ਟੀਚਰ ਫਰੰਟ ਕਪੂਰਥਲਾ ਵੱਲੋਂ ਸ਼ੋਕ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਹਾਦਸੇ ਪਹਿਲੀ ਵਾਰ ਨਹੀਂ ਹੋਏ ਹਰ ਵਾਰ ਚੋਣਾਂ ‘ਚ ਕੋਈ ਨਾ ਕੋਈ ਮੰਦਭਾਗੀ ਘਟਨਾ ਵਾਪਰਦੀ ਰਹੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਚੋਣ ਕਮਿਸ਼ਨ ਅਤੇ ਮੌਕੇ ਦੀਆਂ ਸਰਕਾਰਾਂ ਇਸ ਉੱਪਰ ਕੋਈ ਸੰਜੀਦਗੀ ਨਹੀਂ ਦਿਖਾਉਂਦੀਆਂ। ਚੋਣਾਂ ਦੌਰਾਨ ਲੱਗੇ ਚੋਣ ਅਮਲੇ ਨੂੰ ਬਹੁਤ ਵੱਡੇ ਪੱਧਰ ਤੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਚੋਣ ਕਮਿਸ਼ਨ ਵੱਲੋਂ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਦੂਰ-ਦੁਰਾਡੇ ਖੇਤਰਾਂ ‘ਚ ਚੋਣ ਡਿਊਟੀਆਂ ਲਗਾ ਕੇ ਸਕੂਲਾਂ ਨੂੰ ਖਾਲੀ ਕਰ ਦਿੱਤਾ ਜਾਂਦਾ ਹੈ। ਜਿਸ ਕਰਕੇ ਬੱਚਿਆਂ ਦੀ ਪੜ੍ਹਨ-ਪੜ੍ਹਾਉਣ ਦੀ ਪ੍ਰਕਿਰਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਘਾਟ ਅਜਿਹੇ ਹਾਦਸਿਆਂ ਦਾ ਕਾਰਨ ਬਣਦੇ ਹਨ ਡੈਮੋਕਰੇਟਿਕ ਟੀਚਰ ਫਰੰਟ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ,  ਜਨਰਲ ਸਕੱਤਰ ਤੇਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ  ਡੀ.ਟੀ.ਐੱਫ. ਜਥੇਬੰਦੀ ਵੱਲੋਂ ਚੋਣਾਂ ਦੌਰਾਨ ਲੱਗੀਆਂ ਡਿਊਟੀਆਂ ਬਾਰੇ ਮੰਗ ਪੱਤਰ ਦੇ ਕੇ ਪਹਿਲਾਂ ਹੀ ਮੰਗ ਕੀਤੀ ਸੀ ਕਿ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਅਤੇ ਅਧਿਆਪਕਾਂ ਦੀ ਡਿਊਟੀ ਬਾਕੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤਕ ਹੀ ਲਗਾਈ ਜਾਵੇ। ਸਾਰਾ ਸਾਲ ਚੱਲਣ ਵਾਲਾ ਕੰਮ ਹੋਣ ਕਰਕੇ ਬੀ.ਐਲ.ਓਜ਼. ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ । ਸਾਰੀਆਂ ਚੋਣ ਡਿਊਟੀਆਂ ਮੁਲਾਜ਼ਮਾਂ ਦੇ ਸੰਬੰਧਤ ਰਿਹਾਇਸ਼ੀ ਅਤੇ ਵਰਕਿੰਗ ਬਲਾਕਾਂ ਦੇ ਅੰਦਰ ਹੀ ਲਗਾਈਆਂ ਜਾਣ। ਪੋਲਿੰਗ ਸਟਾਫ ਨੂੰ ਵਿਧਾਨ ਸਭਾ ਪੈਟਰਨ ਤੇ ਬਣਦਾ ਮਾਣ ਭੱਤਾ ਦਿੱਤਾ ਜਾਵੇ, ਵਿਧਵਾ, ਤਲਾਕਸ਼ੁਦਾ,  ਛੋਟੇ ਬੱਚਿਆਂ ਦੀਆਂ ਮਾਵਾਂ,  ਗਰਭਵਤੀ ਮਹਿਲਾਵਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ, ਕਪਲ ਕੇਸ ‘ਚ ਕਿਸੇ ਇੱਕ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ। ਪਰ ਚੋਣ ਕਮਿਸ਼ਨ ਅਤੇ ਜ਼ਿਲਾ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀਆਂ ਇਹਨਾਂ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਵੱਡੀ ਗਿਣਤੀ ‘ਚ ਅਧਿਆਪਕਾਂ ਦੀਆਂ ਡਿਊਟੀਆਂ ਦੂਰ ਦੁਰੇਡੇ ਲਗਾਈਆਂ ਗਈਆਂ। ਜਿਸ ਕਰਕੇ ਔਰਤ ਮੁਲਾਜ਼ਮਾਂ ਨੂੰ ਪੋਲਿੰਗ ਸਟੇਸ਼ਨਾਂ ਤੇ ਪੁੱਜਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।  ਪੋਲਿੰਗ ਬੂਥਾਂ ਉੱਪਰ ਚੋਣ ਅਮਲੇ ਲਈ ਰਹਿਣ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ ਜਿਸ ਕਾਰਨ ਉਹਨਾਂ ਨੂੰ ਬਹੁਤ ਗੰਭੀਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਅੰਦਰ ਭਾਰੀ ਰੋਹ ਪਾਇਆ ਜਾ ਰਿਹਾ ਹੈ। ਆਗੂਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹਾ ਵਾਪਰਦਾ ਹੈ ਤਾਂ ਅਧਿਆਪਕ/ ਮੁਲਾਜ਼ਮ ਵਰਗ ਇੱਕਮੁੱਠ ਹੋ ਲਾਮਬੰਦ ਹੋ ਕੇ ਆਵਾਜ਼ ਬੁਲੰਦ ਕਰਨਗੇ।  ਇਸ ਮੌਕੇ ਪਵਨ ਕੁਮਾਰ, ਬਲਵਿੰਦਰ ਭੰਡਾਲ, ਨਰਿੰਦਰ ਔਜਲਾ ਲੈਕਚਰਾਰ, ਗੁਰਮੁੱਖ ਲੋਕਪ੍ਰੇਮੀ, ਬਲਵੀਰ ਸਿੰਘ, ਗੁਰਦੀਪ ਧੰਮ, ਜਸਵਿੰਦਰ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਸੁਰਿੰਦਰ ਪਾਲ ਸਿੰਘ, ਕਰਮਜੀਤ ਸਿੰਘ, ਗੌਰਵ ਗਿੱਲ, ਹਰਵਿੰਦਰ ਵਿਰਦੀ, ਨਰਿੰਦਰ ਭੰਡਾਰੀ, ਵਿਨੂ ਸੇਖੜੀ ਪਰਮਿੰਦਰ ਜੀਤ ਸਿੰਘ, ਰੋਹਿਤ ਸ਼ਰਮਾ ਆਦਿ ਆਗੂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੁਹਾਣਾ ਕਬੱਡੀ ਕੱਪ ਦੇ ਵਿੱਚ ਰਾਣਾ ਬਲਾਚੌਰੀਆ ਕਬੱਡੀ ਕੱਪ ਦੇ ਮਸ਼ਹੂਰ ਖਿਡਾਰੀ ਦਾ ਅਣਪਛਾਤੇ ਹਮਲਾਵਰਾਂ ਦੇ ਵਲੋਂ ਗੋਲੀਆਂ ਮਾਰ ਕੇ ਕੀਤਾ ਕਤਲ
Next articleदलित वर्ग संयुक्त मोर्चा: केरल की दलित राजनीति में एक खोया हुआ अध्याय