ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦਾ ਕਾਰਜਕਾਲ ਅਪਰੈਲ ’ਚ ਖਤਮ ਹੋਣ ਦੇ ਨਾਲ ਹੀ ਚੋਣ ਕਮਿਸ਼ਨ ਨੇ ਸੰਸਦ ਦੇ ਉੱਪਰਲੇ ਸਦਨ ’ਚ ਚੋਣਾਂ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ, ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ, ਭਾਜਪਾ ਦੇ ਸ਼ਵੇਤ ਮਲਿਕ, ਅਕਾਲੀ ਦਲ ਦੇ ਨਰੇਸ਼ ਗੁਜਰਾਲ ਦਾ ਕਾਰਜਕਾਲ ਨੌਂ ਅਪਰੈਲ ਨੂੰ ਸਮਾਪਤ ਹੋਣ ਵਾਲਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦੱਸਿਆ ਕਿ 14 ਮਾਰਚ ਨੂੰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਭਰਨ ਦੀ ਅੰਤਿਮ ਮਿਤੀ 21 ਮਾਰਚ ਹੈ ਤੇ 24 ਮਾਰਚ ਤਕ ਨਾਂ ਵਾਪਸ ਲਏ ਜਾ ਸਕਦੇ ਹਨ। ਇਸ ਸਬੰਧੀ ਚੋਣ 31 ਮਾਰਚ ਨੂੰ ਹੋਵੇਗੀ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ ਤੇ ਦੋ ਅਪਰੈਲ ਤਕ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly