ਕਿਹਾ, ਰਾਜ ਚੋਣ ਕਮਿਸ਼ਨ ਪਾਰਦਰਸ਼ੀ ਅਤੇ ਭੈ ਮੁਕਤ ਮਾਹੌਲ ਵਿਚ ਚੋਣਾਂ ਕਰਵਾਉਣ ਲਈ ਵਚਨਬੱਧ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗ੍ਰਾਮ ਪੰਚਾਇਤ ਚੋਣਾਂ-2024 ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਲਈ ਨਿਯੁਕਤ ਕੀਤੇ ਗਏ ਚੋਣ ਆਬਜ਼ਰਬਰ ਸ੍ਰੀਮਤੀ ਬਬੀਤਾ, ਆਈ.ਏ.ਐਸ (ਸੀ.ਈ.ਓ ਸਟੇਟ ਹੈਲਥ ਏਜੰਸੀ, ਪੰਜਾਬ)
ਵੱਲੋਂ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਚੋਣ ਆਬਜ਼ਰਵਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਚੋਣ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕਿਰਿਆ ਤੇ ਲੋਕਤੰਤਰ ‘ਚ ਵਿਸ਼ਵਾਸ ਬਹਾਲ ਰਹੇ, ਇਸ ਲਈ ਰਿਟਰਨਿੰਗ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਪੇਪਰਾਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly