ਚੋਣ ਵਾਅਦੇ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ

ਚੰਡੀਗੜ੍ਹ (ਸਮਾਜ ਵੀਕਲੀ):  ਵਿਰੋਧੀ ਪਾਰਟੀਆਂ ਵੱਲੋਂ ਚੋਣ ਵਾਅਦੇ ਪੂਰੇ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ’ਤੇ ਪਾਏ ਜਾ ਰਹੇ ਦਬਾਅ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਲੋਕਾਂ ਤੋਂ ਸਮਾਂ ਮੰਗਿਆ ਹੈ। ਮਾਨ ਨੇ ਆਪਣੇ ਚੋਣ ਵਾਅਦਿਆਂ ਦੇ ਹਵਾਲੇ ਨਾਲ ਫੇਸਬੁੱਕ ਪੋਸਟ ’ਤੇ ਲਿਖਿਆ, ‘‘ਪੰਜਾਬੀਓ ਥੋੜ੍ਹਾ ਸਮਾਂ ਦਿਓ। ਥੋੜ੍ਹਾ ਸਬਰ ਰੱਖੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।’’ ਮਾਨ ਨੇ ਲੋਕਾਂ ਨੂੰ ਯਕੀਨ ਦਿਵਇਆ ਕਿ ਸਾਰਿਆਂ ਦੇ ਮਸਲੇ ਹੱਲ ਹੋਣਗੇ, ਪਰ ‘ਇਸ ਵਿੱਚ ਥੋੜ੍ਹਾ ਸਮਾਂ ਲੱਗੇਗਾ।’’

ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ 300 ਯੂਨਿਟ ਤੱਕ ਮੁਫ਼ਤ ਬਿਜਲੀ, ਮਹਿਲਾਵਾਂ ਨੂੰ ਮਾਸਿਕ 1000 ਰੁਪਏ ਦੇਣ ਜਿਹੇ ਕਈ ਵਾਅਦੇ ਕੀਤੇ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਵਿਚ ਡਿਜੀਟਲ ਤਰੀਕੇ ਨਾਲ ਸਰਕਾਰ ਚੱਲੇਗੀ। ਫੇਸਬੁੱਕ ’ਤੇ ਪੋਸਟ ਕੀਤੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕਾਂ ਨੂੰ ਹੁਣ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਕਿਉਂਕਿ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਖੋਲ੍ਹਿਆ ਜਾਵੇਗਾ। ਇਨ੍ਹਾਂ ਜ਼ੋਨਲ ਦਫ਼ਤਰਾਂ ਵਿਚ ਨੋਡਲ ਅਫਸਰ ਬੈਠਣਗੇ। ਲੋਕਾਂ ਦੀ ਮੰਗ ਸਬੰਧੀ ਉਨ੍ਹਾਂ ਨੂੰ ਕੰਪਿਊਟਰ ’ਚ ਐਂਟਰੀ ਵਾਲੀ ਰਸੀਦ ਮਿਲੇਗੀ। ਮੰਗ ਅੱਗੇ ਮੁੱਖ ਮੰਤਰੀ ਦਫ਼ਤਰ ਪਹੁੰਚੇਗੀ ਤੇ ਉਥੋਂ ਦੇ ਅਫ਼ਸਰ ਉਸ ’ਤੇ ਕਾਰਵਾਈ ਕਰਨਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ
Next articleਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੈਂਬਰ ਕੌਮੀ ਅਸੈਂਬਲੀ ’ਚੋਂ ਦੇਣਗੇ ਅਸਤੀਫ਼ੇ: ਫਵਾਦ ਚੌਧਰੀ