ਚੋਣਾਂ ਸਮੇਂ ਆਪ ਦੀ ਸਰਕਾਰ ਦੁਆਰਾ ਕੀਤੇ ਵਾਅਦੇ ਪੂਰੇ ਨਾਂ ਕਰਨ ਵਿੱਚ ਪੂਰਨ ਤੌਰ ਤੇ ਨਾਕਾਮ :ਐੱਨਪੀਐੱਸ ਮੁਲਾਜ਼ਮਾਂ

ਤਿੰਨ ਦਿਨਾਂ ਸੰਗਰੂਰ ਪੈਨਸ਼ਨ ਮੋਰਚੇ ਵਿੱਚ ਗੜ੍ਹਸ਼ੰਕਰ  ਤਹਿਸੀਲ ਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਕਰਨਗੇ ਸ਼ਮੂਲੀਅਤ 
ਗੜ੍ਹਸ਼ੰਕਰ , (ਸਮਾਜ ਵੀਕਲੀ) ( ਬਲਵੀਰ ਚੌਪੜਾ ) : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ  ਗੜ੍ਹਸ਼ੰਕਰ  ਵਿਖੇ ਐੱਨਪੀਐੱਸ ਮੁਲਾਜ਼ਮਾਂ ਦੇ ਵੱਡੇ ਇਕੱਠ ਨਾਲ ਮਾਰਚ ਕਰਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦੇ ਨਾਂ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ। ਜਿਸਨੂੰ ਉਹਨਾਂ ਦੀ ਗੈਰ ਮੌਜੂਦਗੀ ਵਿੱਚ ਮੌਕੇ ਤੇ ਉਹਨਾਂ ਦੇ ਓ ਐਸ ਡੀ ਚਰਨਜੀਤ ਸਿੰਘ ਚੰਨੀ ਨੇ ਪ੍ਰਾਪਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ
ਫਰੰਟ ਦੇ ਸੂਬਾ ਆਗੂਆ ਸੁਖਦੇਵ ਡਾਨਸੀਵਾਲ,ਕਰਨੈਲ ਸਿੰਘ ਅਤੇ ਡੀਟੀਐੱਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਆਪ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਆਪਣੇ ਚੋਣ ਵਾਅਦੇ ਤੇ ਅਮਲ ਕਰਨ ਅਤੇ ਕੇਂਦਰੀ ਭਾਜਪਾ ਹਕੂਮਤ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਖਿਲਾਫ਼ ਵਿੱਢੇ ਹਮਲੇ ਅੱਗੇ ਗੋਡੇ ਟੇਕਦਿਆਂ ਸੂਬਾ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਮੁਕੰਮਲ ਨਾਕਾਮ ਸਾਬਤ ਹੋਈ ਹੈ। ਉਹਨਾਂ ਦੱਸਿਆ ਕਿ ਆਪ ਸਰਕਾਰ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਕਿਸੇ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੁੱਲਿਆ ਬਲਕਿ ਨਵੀਆਂ ਭਰਤੀਆਂ ਉੱਤੇ ਵੀ ਐੱਨਪੀਐੱਸ ਸਕੀਮ ਲਾਗੂ ਕੀਤੀ ਜਾ ਰਹੀ ਹੈ। ਆਪ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਵੀ ਇੱਕ ਕਾਗਜੀ ਜੁਮਲਾ ਸਾਬਿਤ ਹੋਇਆ ਹੈ।ਆਪ ਸਰਕਾਰ ਦੀ ਇਸ ਨਾਕਾਮੀ ਦੇ ਰੋਸ ਵਜੋਂ ਅੱਜ ਪੀਪੀਪੀਐੱਫ ਫਰੰਟ ਗੜਸ਼ੰਕਰ ਦੇ ਮੁਲਾਜ਼ਮਾਂ ਦੀ ਭਰਵੀਂ ਹਾਜ਼ਰੀ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਦਾ ਕੋਈ ਸਪੱਸ਼ਟੀਕਰਨ 30 ਸਤੰਬਰ ਤੱਕ ਜਾਰੀ ਨਾ ਹੋਣ ਦੀ ਸੂਰਤ ਵਿੱਚ 1 ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ‘ਪੈਨਸ਼ਨ ਪ੍ਰਾਪਤੀ ਮੋਰਚਾ’ ਲਗਾਇਆ ਜਾਵੇਗਾ।
ਆਗੂਆ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪ੍ਰਸਤਾਵਿਤ ਯੂਪੀਐੱਸ ਸਕੀਮ ਵਿੱਚ ਪੁਰਾਣੀ ਪੈਨਸ਼ਨ ਦੇ ਲਾਭਕਾਰੀ ਮੱਦਾਂ ਨੂੰ ਸ਼ਾਮਲ ਕੀਤੇ ਜਾਣਾ ਮੁਲਾਜ਼ਮ ਸੰਘਰਸ਼ਾਂ ਦੀ ਅੰਸ਼ਿਕ ਪ੍ਰਾਪਤੀ ਜ਼ਰੂਰ ਹੈ। ਪਰ ਇਹ ਨਵੀੰ ਪੈਨਸ਼ਨ ਯੋਜਨਾ ਓਪੀਐੱਸ ਦੀ ਅਧੂਰੀ ਨਕਲ ਹੈ ਜਿਸ ਕਾਰਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਹੋਰ ਵੀ ਭਖਵੇਂ ਰੂਪ ਵਿੱਚ ਉਠਾਉਣਾ ਸਮੇਂ ਦੀ ਲੋੜ ਬਣ ਗਈ ਹੈ।
ਇਸ ਮੌਕੇ ਸੰਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਬੋਹਾ,ਬਲਕਾਰ ਸਿੰਘ ਮਘਾਣੀਆ,ਮਨਜੀਤ ਸਿੰਘ, ਦਲਵਿੰਦਰ ਸਿੰਘ,ਯੋਗਰਾਜ ਬੋੜਾ,ਜਰਨੈਲ ਸਿੰਘ,ਵਿਨੇ ਕੁਮਾਰ,ਦੀਵਾਨ ਚੰਦ,ਮਨਜੀਤ ਸਿੰਘ ਬੰਗਾ,ਨਰਿੰਦਰ ਪਾਲ ਅਜੇ ਕੁਮਾਰ,ਪਰਦੀਪ ਕੁਮਾਰ ਗੁਰੂ ਪ੍ਰਦੀਪ ਸਿੰਘ, ਸੁਭਾਸ਼ ਕੁਮਾਰ, ਜਤਿੰਦਰ ਕੁਮਾਰ, ਕਮਲਜੀਤ ਸਿੰਘ, ਸੁੰਦਰ ਮਨੀਅਮ,ਅਜਮੇਰ ਸਿੰਘ ਪੀਟੀਆਈ, ਨਰਿੰਦਰ ਕੁਮਾਰ ਪੀਟੀਆਈ, ਜਸਵੀਰ ਸਿੰਘ, ਰਮੇਸ਼ ਕੁਮਾਰ ਮਲਕੋਵਾਲ,ਸਤਪਾਲ ਕਲੇਰ,ਮੈਡਮ ਪੂਨਮ ਰਾਣੀ,ਮੈਡਮ ਸਿਮਰਨਜੀਤ ਕੌਰ,ਮੈਡਮ ਖੁਸ਼ਵਿੰਦਰ ਕੌਰ,ਮੈਡਮ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleधर्मनिरपेक्षता के संबंध में शहीद-ए-आजम भगत सिंह के विचार:वर्तमान संदर्भ में प्रासंगिकता
Next articleਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ