ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ: ਰਾਣਾ ਸੋਢੀ

Punjab Sports Minister Rana Gurmit Singh Sodhi

ਜਲੰਧਰ (ਸਮਾਜ ਵੀਕਲੀ): ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਤੇ ਵਿਧਾਇਕ ਇਕਜੁੱਟ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਸ੍ਰੀ ਸੋਢੀ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਸੀਨੀਅਰ ਆਗੂ ਹਰੀਸ਼ ਰਾਵਤ ਕਾਂਗਰਸ ਹਾਈ ਕਮਾਂਡ ਵੱਲੋਂ ਪਹਿਲਾਂ ਹੀ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ। ਖੇਡ ਮੰਤਰੀ ਅੱਜ ਖੇਡ ਬੁਨਿਆਦੀ ਢਾਂਚੇ ਨਾਲ ਸਬੰਧਤ ਤਿੰਨ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਇਥੇ ਆਏ ਹੋਏ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਉਨ੍ਹਾਂ ਦੇ ਨਿੱਜੀ ਤਾਂ ਹੋ ਸਕਦੇ ਹਨ, ਪਰ ਇਹ ਪੂਰੀ ਕਾਂਗਰਸ ਦੀ ਸੋਚ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਆਗੂ ਵੀ ਜਲਦੀ ਹੀ ਉਨ੍ਹਾਂ ਨਾਲ ਆ ਰਲਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਲਿਤ ਪਰਿਵਾਰ ’ਤੇ ਤਸ਼ੱਦਦ: ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ
Next articleਕਿਸਾਨਾਂ ਖ਼ਿਲਾਫ਼ ਜਾਣ-ਬੁਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ: ਕੈਪਟਨ