ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੀਆਂ ਗਈਆਂ ਗੇਟ ਰੈਲੀਆਂ

ਮੁੱਦਕੀ (ਸਮਾਜ ਵੀਕਲੀ) ਬੇਅੰਤ ਗਿੱਲ ਭਲੂਰ ਅੱਜ ਮਿਤੀ 11-09-2023 ਨੂੰ ਸਬ ਡਵੀਜ਼ਨ ਮੁਦਕੀ ਵਿੱਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਮੁਦਕੀ ਦੇ ਬਿਜਲੀ ਮੁਲਾਜਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਹ ਗੇਟ ਰੈਲੀ ਟੀ. ਐੱਸ. ਯੂ. ਦੇ ਪ੍ਰਧਾਨ ਗੁਰਸੇਵਕ ਸਿੰਘ ਖੋਸਾ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਚਲ ਰਹੇ ਸੰਘਰਸ਼ ਬਾਰੇ ਚਾਨਣਾ ਪਾਉਂਦਿਆਂ ਆਖਿਆ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਤੇ ਤੁਲੀ ਹੋਈ ਹੈ। ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਜ਼ਿੰਮੇਵਾਰ ਬਿਜਲੀ ਮੁਲਾਜ਼ਮ ਨਹੀਂ, ਬਲਕਿ ਪੈਰ ਪੈਰ ‘ਤੇ ਵਾਅਦਿਆਂ ਤੋਂ ਭੱਜਣ ਵਾਲੀ ਸਰਕਾਰ ਹੈ। ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੱਕ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਜੁਆਇੰਟ ਫੋਰਮ ਦੀ ਕਾਲ ‘ਤੇ ਮਿਤੀ 10, 11 ਅਤੇ 12 ਸਤੰਬਰ 2024 ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਮੁੱਦਕੀ ਦੇ 100% ਮੁਲਾਜ਼ਮ ਸਾਮੂਹਿਕ ਛੁੱਟੀ ‘ਤੇ ਹਨ। ਉਨ੍ਹਾਂ ਹੋਰ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਘੋਲ ਵਿੱਚ ਮੁਲਾਜ਼ਮਾਂ ਦਾ ਸਾਥ ਦੇਣ।
    ਇਸ ਦੌਰਾਨ ਸਬ ਡਵੀਜ਼ਨ ਪ੍ਰਧਾਨ ਗੁਰਸੇਵਕ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਕਪਤਾਨ ਸਿੰਘ, ਸਰਦਾਰ ਪਿੱਪਲ ਸਿੰਘ, ਜੁਗਰਾਜ ਸਿੰਘ, ਭੁਪਿੰਦਰ ਸਿੰਘ ਭਿੰਦਾ ਅਤੇ ਟੀ. ਐੱਸ. ਯੂ. ਸਬ ਡਵੀਜ਼ਨ ਮੁੱਦਕੀ ਦੇ ਜੁਝਾਰੂ ਸਾਥੀਆਂ ਨੇ ਸ਼ਮੂਲੀਅਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਪਿੰਡ ਮਾਹਲਾ ਕਲਾਂ ਵਿਖੇ ਲੱਗਾ ਕਿਸਾਨ ਸਿਖਲਾਈ ਕੈਂਪ
Next articleਰਵਨੀਤ ਸਿੰਘ ਰੇਲ ਰਾਜ ਮੰਤਰੀ ਨੂੰ ਆਰ ਸੀ ਐਫ ਇੰਪਲਾਈਜ ਯੂਨੀਅਨ ਦੁਆਰਾ ਮੰਗ ਪੱਤਰ ਦਿੱਤਾ ਗਿਆ