ਮਹਿਤਪੁਰ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਖਿੰੰਡਾ)- ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦਿਆਂ ਕਮੇਟੀ ਦੇ ਅਖਤਿਆਰੀ ਕੋਟੇ ਵਿਚੋਂ ਉਮਰਵਾਲ ਬਿਲਾਂ ਦੇ ਐਕਸੀਡੈਂਟ ਪੀੜਤ ਨੂੰ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਅਤੇ ਐਸ.ਜੀ.ਪੀ.ਸੀ.ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਵੱਲੋਂ ਪੀੜਤ ਪਰਿਵਾਰ ਦੀ ਹਾਜ਼ਰੀ ਵਿੱਚ ਪੀੜਤ ਨੂੰ ਗਿਆਰਾਂ ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ ਇਸ ਮੌਕੇ ਪੀੜਤ ਜਸਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਉਮਰਵਾਲ ਬਿਲਾਂ ਨੇ ਗਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਐਕਸੀਡੈਂਟ ਹੋ ਗਿਆ ਸੀ ਤੇ ਪਰਿਵਾਰ ਦੀ ਮਾਲੀ ਹਲਾਤ ਵੀ ਠੀਕ ਨਹੀਂ ਹੈ ਅੱਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਲਿਆਣ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਖਤਿਆਰੀ ਕੋਟੇ ਵਿਚੋਂ ਉਨ੍ਹਾਂ ਨੂੰ ਮਾਲੀ ਸਹਾਇਤਾ ਦੇ ਰੂਪ ਵਿਚ 11000 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ ਹੈ ਅਸੀਂ ਸਾਰੇ ਪਰਿਵਾਰ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਇਸ ਮੌਕੇ ਸਰਕਲ ਪ੍ਰਧਾਨ ਦਲਜੀਤ ਸਿੰਘ ਕਾਹਲੋ, ਐਸ.ਜੀ.ਪੀ.ਮੈਬਰ ਬਲਦੇਵ ਸਿੰਘ ਕਲਿਆਣ, ਸੁਖਜਿੰਦਰ ਸਿੰਘ ਚੀਮਾ, ਪਾਲਾ ਸਿੰਘ, ਭਾਈ ਅਜੀਤ ਸਿੰਘ, ਰਤਨ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਕੰਗ ਵਾਲੇ ਬਿੱਲੇ, ਰਛਪਾਲ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ , ਡਾਕਟਰ ਸੋਮ ਨਾਥ , ਜੀਵਨ ਸਿੰਘ ਸਾਰੰਗਵਾਲ ਪੀ .ਏ ਆਦਿ ਹਾਜ਼ਰ ਸਨ।