1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਦੀ ਦਿੱਤੀ ਜਾਣਕਾਰੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਰਾਹੁਲ ਚਾਬਾ ਨੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਬਾਰੇ ਮੀਟਿੰਗ ਕੀਤੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਰਸਰੀ ਸੁਧਾਈ ਪ੍ਰੋਗਰਾਮ ਅਨੁਸਾਰ ਸੂਚੀਆਂ ਦੀ ਡਰਾਫਟ ਪਬਲਿਕੇਸ਼ਨ 29 ਅਕਤੂਬਰ ਨੂੰ ਹੋਣ ਉਪਰੰਤ 28 ਨਵੰਬਰ 2024 ਤੱਕ ਇਸ ਸਬੰਧੀ ਦਾਅਵੇ ਅਤੇ ਇਤਰਾਜ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੁਧਾਈ ਸਬੰਧੀ ਮਿਲੇ ਟੀਚਿਆਂ ਨੂੰ ਸਰ ਕਰਨ ਲਈ 29 ਅਕਤੂਬਰ ਤੋਂ 28 ਨਵੰਬਰ 2024 ਤੱਕ ਸਵੀਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਸਰੀ ਸੁਧਾਈ ਦੌਰਾਨ ਮਿਤੀ 9 ਤੇ 10 ਨਵੰਬਰ  ਅਤੇ 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 29 ਅਕਤੂਬਰ ਤੋਂ 24 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ  ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2025 ਨੂੰ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਵਾਲੇ ਦਿਨਾਂ 9 ਤੇ 10 ਨਵੰਬਰ ਅਤੇ 23 ਅਤੇ 24 ਨਵੰਬਰ ਨੂੰ ਬੀ.ਐਲ.ਓਜ਼ ਆਪੋ-ਆਪਣੇ ਪੋਲਿੰਗ ਸਟੇਸ਼ਨ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ-ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆ ਦੇ ਨੁਮਾਇੰਦੇ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾਂ ਲਈ ਆਪਣੇ ਪੋਲਿੰਗ ਏਜੰਟਾਂ ਦੀ ਨਿਯੁਕਤੀ ਕਰ ਦੇਣ। ਉਨ੍ਹਾਂ ਕਿਹਾ ਕਿ 1 ਜਨਵਰੀ 2025 ਨੂੰ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਦੇ ਸਕਦੇ ਹਨ। ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ/ਪ੍ਰਸਾਰ ਕੀਤਾ ਜਾਵੇ। 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਦੀ ਦਿੱਤੀ ਜਾਣਕਾਰੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਸਿੱਖ ਨੈਸ਼ਨਲ ਕਾਲਜ ਬੰਗਾ ਨੇ ਕਰਵਾਇਆ ਕਲਾ ਉਤਸਵ 2024
Next articleਨਗਰ ਨਿਗਮ ਵੱਲੋਂ ਸਵੱਛਤਾ ਦੀ ਲਹਿਰ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਸਫਾਈ