ਉੱਘੇ ਅੰਬੇਡਕਰੀ ਆਗੂ ਡਾ. ਰਾਮ ਲਾਲ ਜੱਸੀ ਦਾ ਦੇਹਾਂਤ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ
ਜਲੰਧਰ (ਸਮਾਜ ਵੀਕਲੀ)- ਲਗ ਭਗ ਛੇ ਦਹਾਕਿਆਂ ਤੋਂ ਅੰਬੇਡਕਰੀ ਵਿਚਾਰਧਾਰਾ ਦੇ ਪਾਸਾਰ ਤੇ ਪ੍ਰਚਾਰ ਲਈ ਸਰਗਰਮ ਅੰਬੇਡਕਰ ਭਵਨ ਜਲੰਧਰ ਦੇ ਸੀਨੀਅਰ ਟਰੱਸਟੀ ਡਾ. ਰਾਮ ਲਾਲ ਜੱਸੀ ਜਿਨ੍ਹਾਂ ਦਾ 31 ਜੁਲਾਈ ਨੂੰ ਦੇਹਾਂਤ ਹੋ ਗਿਆ ਸੀ, ਮੁਹੱਲਾ ਰਾਮ ਨਗਰ ਦੇ ਸ਼ਮਸ਼ਾਨ ਘਾਟ ਵਿਖੇ ਉਹਨਾਂ ਦਾ ਬੁੱਧ ਰੀਤੀ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਦੀ ਵਿਸ਼ੇਸ਼ ਗੱਲ ਇਹ ਸੀ ਕਿ ਉਨ੍ਹਾਂ ਦੇ ਬੇਟਿਆਂ ਦੇ ਨਾਲ ਚਿਖਾ ਨੂੰ ਅਗਨੀ ਦੇਣ ਦੀ ਰਸਮ ਪਰਿਵਾਰ ਦੀਆਂ ਲੜਕੀਆਂ ਨੇ ਅਦਾ ਕੀਤੀ। ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਹਾਜ਼ਰ ਉਨ੍ਹਾਂ ਦੇ ਸਨੇਹੀਆਂ ਤੋਂ ਇਲਾਵਾ ਇਤਿਹਾਸਿਕ ਭੂਮੀ ਅੰਬੇਡਕਰ ਭਵਨ ਜਲੰਧਰ ਦੇ ਟਰੱਸਟੀ, ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਯੂਨਿਟ ਦੇ ਸਮੂਹ ਮੈਂਬਰ ਵੀ ਸ਼ਾਮਿਲ ਹੋਏ। ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।
ਬਲਦੇਵ ਰਾਜ ਭਾਰਦਵਾਜ,
ਜਨਰਲ ਸਕੱਤਰ,
ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)