ਉੱਘੇ ਲੇਖਕਾ ਬਰਜਿੰਦਰ ਕੌਰ ਬਿਸਰਾਓ ਨੂੰ ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਸ੍ਰੀ ਮੂਲ ਚੰਦ ਸ਼ਰਮਾ ਵੱਲੋਂ ਸਭਾ ਦਾ ਮੈਂਬਰ ਨਿਯੁਕਤ ਕੀਤਾ ਗਿਆ

(ਸਮਾਜ ਵੀਕਲੀ) ਪੰਜਾਬੀ ਸਾਹਿਤ ਸਭਾ (ਰਜਿ:) ਧੂਰੀ ਦੇ ਪ੍ਰਧਾਨ ਸ੍ਰੀ ਮੂਲ ਚੰਦ ਸ਼ਰਮਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਘੇ ਸਾਹਿਤਕਾਰ ਬੀਬਾ ਬਰਜਿੰਦਰ ਕੌਰ ਬਿਸਰਾਓ ਜੀ ਦੀਆਂ ਸਾਹਿਤਕ ਸਰਗਰਮੀਆਂ ਅਤੇ ਸਾਹਿਤ ਪ੍ਰਤੀ ਸਨੇਹ ਅਤੇ ਸਮਰਪਣ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਉਨ੍ਹਾਂ ਨੂੰ ਪੰਜਾਬੀ ਸਾਹਿਤ ਸਭਾ ਧੂਰੀ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਸਾਹਿਤ ਦੇ ਖੇਤਰ ਵਿੱਚ ਇਹੋ ਜਿਹੇ ਲੇਖਕਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ ਤਾਂ ਜੋ ਇਹੋ ਜਿਹੇ ਸਾਹਿਤ ਦੇ ਸੱਚੇ ਸੇਵਕ ਅਤੇ ਉੱਘੇ ਲੇਖਕਾਂ ਨੂੰ ਅੱਗੇ ਲਿਆ ਕੇ ਸਾਹਿਤ ਦੇ ਖੇਤਰ ਨੂੰ ਉੱਨਤ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਉਹ ਬਿਸਰਾਓ ਦੀਆਂ ਨਿੱਤ ਵੱਡੇ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਛਪਣ ਵਾਲੀਆਂ ਲਿਖਤਾਂ ਤੋਂ ਬਹੁਤ ਪ੍ਰਭਾਵਿਤ ਹਨ ਜੋ ਸਮਾਜ ਨੂੰ ਸੇਧ ਦੇਣ ਵਾਲੀਆਂ ਅਤੇ ਪ੍ਰੇਰਣਾਦਾਇਕ ਹੁੰਦੀਆਂ ਹਨ।ਇਸ ਤੋਂ ਇਲਾਵਾ ਉਹਨਾਂ ਨੇ ਬਿਸਰਾਓ ਨਾਲ ਸਾਹਿਤਕ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਬਰਜਿੰਦਰ ਕੌਰ ਬਿਸਰਾਓ ਨੇ ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਸ੍ਰੀ ਮੂਲ ਚੰਦ ਸ਼ਰਮਾ ਜੀ ਅਤੇ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਪੰਜਾਬੀ ਸਾਹਿਤ ਸਭਾ ਧੂਰੀ ਦਾ ਮੈਂਬਰ ਬਣ ਕੇ ਉਹ ਮਾਣ ਅਤੇ ਖੁਸ਼ੀ ਮਹਿਸੂਸ ਕਰਦੇ ਹਨ। ਇਸ ਮੌਕੇ ਲੇਖਕਾ ਬਰਜਿੰਦਰ ਕੌਰ ਬਿਸਰਾਓ ਨੇ  ਆਪਣੀਆਂ ਪੁਸਤਕਾਂ ਲਫ਼ਜ਼ ਬੋਲ ਪਏ ਕਾਵਿ ਸੰਗ੍ਰਹਿ ਅਤੇ ਕਹਾਣੀ ਸੰਗ੍ਰਹਿ ਮੋਹਧਾਰਾ ਵੀ ਉਹਨਾਂ ਨੂੰ ਭੇਂਟ ਕੀਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਕੂਲ ਦੀਆਂ ਨੀਹਾਂ ਵਿੱਚ ਪੈ ਰਹੇ ਸ਼ਹਿਰ ਦੇ ਪਾਣੀ ਨੂੰ ਤੁਰੰਤ ਰੋਕਣ ਈ.ਓ ਨੂਰਮਹਿਲ : ਅਸ਼ੋਕ ਸੰਧੂ ਜ਼ਿਲ੍ਹਾ ਪ੍ਰਧਾਨ
Next articleਮਹਾਨ ਸੰਤ ਸਮਾਗਮ”ਇਹੁ ਜਨਮੁ ਤੁਮਾਰੇ ਲੇਖੇ” 3 ਨਵੰਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਭਰੋ ਮਜ਼ਾਰਾ ਵਿਖੇ