ਜੈਵਿਕ ਵਿਭਿੰਨਤਾ ਦੀ ਸੰਭਾਲ ਦੀ ਲੋੜ ਤੇ ਜੋਰ

ਸੰਗਰੂਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਪੰਜਾਬ ਬਾਇਓ ਡਾਈਵਰਸਟੀ ਬੋਰਡ ਦੇ ਸਹਿਯੋਗ ਨਾਲ ਪ੍ਰਿੰਸੀਪਲ ਗੀਤਾ ਰਾਣੀ ਦੀ ਅਗਵਾਈ ਵਿਚ ਜੈਵਿਕ ਵਿਭਿੰਨਤਾ ਸੰਭਾਲ ਦਿਵਸ ਮਨਾਉਣ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਮੌਜੂਦ ਜੀਵਾਂ ਪ੍ਰਤੀ ਪਿਆਰ ਤੇ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ। ਇਸ ਵਰ੍ਹੇ ਦੇ ਮੁੱਖ ਵਿਸ਼ੇ From Aggreement to Action-Build Back Biodiversity ਦੇ ਬੈਨਰ ਹੇਠ ਕਰਵਾਏ ਵਿਸ਼ਵ ਦੇ ਕੁੱਲ ਜੀਵ ਜੰਤੂਆਂ ਦੀ ਸੁਰੱਖਿਆ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਜੰਗਲਾਂ,ਧਰਤੀ, ਵਾਤਾਵਰਨ ਅਤੇ ਵਧ ਰਹੇ ਪ੍ਰਦੂਸ਼ਣ, ਗਲੋਬਲ ਵਾਰਮਿੰਗ ਵਰਗੇ ਮਹੱਤਵਪੂਰਨ ਵਿਸ਼ਿਆਂ ਤੇ ਆਪਣੇ ਵਿਚਾਰ, ਗੀਤ, ਕਵਿਤਾਵਾਂ ਪੇਸ਼ ਕਰਕੇ ਸੰਸਾਰ ਵਿੱਚ ਹਰ ਇੱਕ ਜੀਵ, ਜੰਤੂ, ਪੌਦਿਆਂ ਦੀ ਸੰਭਾਲ ਬਾਰੇ ਚਾਨਣਾ ਪਾਇਆ।

ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਨੇ ਜੈਵਿਕ ਵਿਭਿੰਨਤਾ ਦੀ ਗੱਲ ਕਰਦਿਆਂ ਹਵਾ,ਪਾਣੀ, ਤੇ ਭੂਮੀ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਵਿਗਿਆਨਕ ਚੇਤਨਾ ਲਹਿਰ ਨਾਲ ਜੁੜੇ ਵਾਤਾਵਰਨ ਪ੍ਰੇਮੀ ਕੁਲਵੰਤ ਸਿੰਘ ਕਸਕ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਰਹਿੰਦੇ ਜੀਵ ਜੰਤੂਆਂ ਬੂਟਿਆਂ ਨੂੰ ਨੇੜਿਓਂ ਦੇਖਣ ਲਈ ਪ੍ਰੇਰਿਤ ਕੀਤਾ। ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਂਗੋਵਾਲ ਸਟੇਟ ਐਵਾਰਡੀ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜੈਵਿਕ ਵਿਭਿੰਨਤਾ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਵਧਦੀ ਆਬਾਦੀ ਕਾਰਨ ਸਾਡੀਆਂ ਭੋਜਨ ਨਾਲ ਸਬੰਧਤ ਲੋੜਾਂ ਵੀ ਵਧ ਰਹੀਆਂ ਹਨ ਤੇ ਜੰਗਲਾਂ ਹੇਠਲਾ ਰਕਬਾ ਲਗਾਤਾਰ ਘੱਟ ਰਿਹਾ ਹੈ ਜਿਸ ਦਾ ਸਿੱਧਾ ਪ੍ਰਭਾਵ ਜੈਵਿਕ ਵਿਭਿੰਨਤਾ ਉਂਪਰ ਪੈ ਰਿਹਾ ਹੈ ਜਿਸ ਸਬੰਧੀ ਸਾਨੂੰ ਜਾਗਰੂਕ ਹੋਣਾ ਪਵੇਗਾ। ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਰਬਜੀਤ ਸਿੰਘ ਲੱਡੀ ਨੇ ਵਿਦਿਆਰਥੀਆਂ ਨੂੰ ਪੰਛੀਆਂ,ਮਿੱਤਰ ਕੀਟਾ, ਪੌਦਿਆਂ ਵੱਲੋਂ ਮਨੁੱਖੀ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨ ਬਾਰੇ ਦੱਸਿਆ। ਸਮੂਹ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਵਿੱਚ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਸਲੋਗਨਾਂ ਨਾਲ ਜੈਵਿਕ ਵਿਭਿੰਨਤਾ ਬਾਰੇ ਜਾਗਰੂਕ ਕਰਨ ਦਾ ਯਤਨ ਕੀਤਾ। ਸਮਾਗਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮਿੱਟੀ ਦੇ ਭਾਂਡੇ ਤੇ ਆਲਣਿਆਂ ਦੀ ਵੰਡ ਕਰਦਿਆਂ ਪ੍ਰਿੰਸੀਪਲ ਗੀਤਾ ਰਾਣੀ, ਮੈਨੇਜਮੈਂਟ ਕਮੇਟੀ ਦੇ ਮੈਨੇਜਰ ਪੂਰਨ ਚੰਦ ਜਿੰਦਲ ਨੇ ਕਿਹਾ ਕਿ ਸਾਨੂੰ ਆਪਣੇ ਮਨ ਅੰਦਰ ਜੀਵ ਜੰਤੂਆਂ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ ਤੇ ਵਾਤਾਵਰਨ, ਜੈਵਿਕ ਵਿਭਿੰਨਤਾ ਦੀ ਸੰਭਾਲ ਲਈ ਹਰ ਵੇਲੇ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿੱਚ ਵਾਈਸ ਪ੍ਰਿੰਸੀਪਲ ਅਵਤਾਰ ਸਿੰਘ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮਨਪ੍ਰੀਤ ਕੌਰ,ਜੋਤਸਨਾ, ਨਵਜੀਤ ਕੌਰ, ਹਰਿੰਦਰ ਕੌਰ, ਕਮਲੇਸ਼ ਕੁਮਾਰੀ, ਸੀਮਾ ਰਾਣੀ, ਸੁਨੀਤਾ ਰਾਣੀ, ਸੁਖਬੀਰ ਕੌਰ, ਮੋਨਿਕਾ ਰਾਣੀ,ਰਾਜ ਕੁਮਾਰ, ਸੁਖਪਾਲ ਸਿੰਘ, ਸੁਸ਼ੀਲ ਕੁਮਾਰ,ਰਾਮ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫੌਜੀ ਰਾਜਪੁਰੀ ਅਤੇ ਰੋਮੀ ਘੜਾਮੇਂ ਵਾਲ਼ੇ ਦਾ ਗੀਤ ‘ਗੁਰੂ ਫਤਿਹ’ ਰਿਲੀਜ਼
Next articleਏਹੁ ਹਮਾਰਾ ਜੀਵਣਾ ਹੈ -292