ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਫੂਕੀ ਸਰਕਾਰ ਦੀ ਅਰਥੀ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਤਹਿਸੀਲ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਸਾਥੀ ਸਤੀਸ਼ ਰਾਣਾ, ਕੁਲਵਰਨ ਸਿੰਘ, ਡੀ.ਕੇ. ਮਹਿਤਾ, ਮੱਖਣ ਸਿੰਘ ਵਾਹਿਦਪੁਰੀ, ਓਂਕਾਰ ਸਿੰਘ, ਜਸਵੀਰ ਤਲਵਾੜਾ, ਇੰਦਰਜੀਤ ਵਿਰਦੀ, ਅਮਰੀਕ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਸ਼ਮਸ਼ੇਰ ਸਿੰਘ ਧਾਮੀ, ਬਲਵੀਰ ਸੈਣੀ, ਨੇ ਸੰਬੋਧਨ ਕਰਦਿਆ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਤੋਂ ਟਾਲਾ ਵੱਟਣ ਦੀ ਪਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਆਖਿਆ ਕਿ ਜ਼ਿਕਰ ਯੋਗ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ। ਰੋਸ ਪ੍ਰਦਰਸ਼ਨ ਉਪਰੰਤ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਜਾਂਦਾ ਹੈ। ਪਰ ਐਨ੍ਹ ਮੌਕੇ ਤੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।ਇਸ ਵਾਰ ਵੀ ਬਜਟ ਸੈਸ਼ਨ ਦੌਰਾਨ 24 ਅਤੇ 25 ਮਾਰਚ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਵਿਖੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤੇ ਗਏ ਸਨ, ਜਿਸ ਉਪਰੰਤ ਅਧਿਕਾਰੀਆਂ ਵੱਲੋਂ ਕੈਬਨਿਟ ਸਬ ਕਮੇਟੀ ਨਾਲ 15 ਅਪ੍ਰੈਲ ਨੂੰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ। ਪਰ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਦੇ ਮੀਟਿੰਗ ਲਈ ਦਿੱਤੇ ਸਮੇਂ ਤੇ ਪਹੁੰਚਣ ਉਪਰੰਤ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਇਸ ਵਤੀਰੇ ਦੇ ਰੋਸ ਵਜੋਂ ਹੀ ਸਾਂਝੇ ਫਰੰਟ ਵੱਲੋਂ 17 ਤੋਂ 22 ਅਪ੍ਰੈਲ ਤੱਕ ਜ਼ਿਲ੍ਹਾ ਪਧਰੀ ਰੋਸ ਪ੍ਰਦਰਸ਼ਨ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਸੰਘਰਸ਼ ਦੇ ਤਹਿਤ ਅੱਜ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਕੇ ਮਿੰਨੀ ਸਕੱਤਰੇਤ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਬੋਲਦਿਆਂ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ, 1-1-2004 ਤੋਂ ਭਰਤੀ ਸਮੁੱਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਅਤੇ ਲੋਕਲ ਬਾਡੀਜ਼ ਦੇ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੱਕੇ ਕਰਨ, ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਵਿਭਾਗਾਂ ਵਿੱਚੋਂ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕਰਦਿਆਂ ਰੈਗੂਲਰ ਭਰਤੀ ਕਰਨ, ਮਿਡ ਡੇ ਮੀਲ ਵਰਕਰਾਂ ਆਗਣਵਾੜੀ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਾਨਯੋਗ ਸਰਵ ਉੱਚ ਅਦਾਲਤ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਦਿਆਂ ਪੱਕੇ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ ਘੱਟ 18000 ਰੁਪਏ ਮਹੀਨਾ ਤਨਖਾਹ ਦੇਣ, 1-1-2016 ਨੂੰ ਬਣਦਾ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ ਅਤੇ ਬਕਾਏ ਨਗਦ ਰੂਪ ਵਿੱਚ ਦੇਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ 2.25 ਦੇ ਗੁਣਾਂਕ ਨਾਲ ਵਾਧਾ ਕਰਕੇ ਬਹਾਲ ਕਰਨ, ਤਨਖਾਹ ਕਮਿਸ਼ਨ ਦੀ ਏਸੀਪੀ ਸਬੰਧੀ ਰਹਿੰਦੀ ਰਿਪੋਰਟ ਜਾਰੀ ਕਰਨ, ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ 258 ਮਹੀਨੇ ਦੇ ਬਕਾਏ ਤੁਰੰਤ ਜਾਰੀ ਕਰਨ, 15-1-2015 ਅਤੇ 17-7-2020 ਦੇ ਪੱਤਰ ਰੱਦ ਕਰਨ, ਪਰਖ ਕਾਲ ਦੌਰਾਨ ਪੂਰੇ ਗ੍ਰੇਡ ਸਮੇਤ ਬਣਦੇ ਬਕਾਏ ਤੁਰੰਤ ਜਾਰੀ ਕਰਨ, ਵਿਕਾਸ ਟੈਕਸ ਦੇ ਨਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜ਼ੀਆ ਬੰਦ ਕਰਨ ਅਤੇ ਪਹਿਲਾਂ ਵਸੂਲਿਆ ਵਾਪਸ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ।ਇਸ ਮੌਕੇ ਰਕੇਸ਼ ਕੁਮਾਰ ਮਹਿਲਾਂਵਾਲੀ, ਸੂਰਜ ਪ੍ਰਕਾਸ਼ ਅਨੰਦ, ਗੁਰਪ੍ਰੀਤ ਸਿੰਘ ਮਕੀਮਪੁਰ, ਪ੍ਰਵੇਸ਼ ਕੁਮਾਰ, ਮਨਜੀਤ ਬਾਜਵਾ, ਅਮਰਜੀਤ ਕੁਮਾਰ, ਗੁਰਬਚਨ ੰਿਸੰਘ, ਅਮਿਲ ਸ਼ਰਮਾ, ਜਸਪਾਲ ਸਿੰਘ, ਸੁਖਦੇਵ ਜਾਜਾ, ਸੰਜੀਵ ਧੂਤ, ਵਿਕਰਮ ਸਿੰਘ, ਮਨੋਹਰ ਸਿੰਘ ਸੈਣੀ, ਰਾਜ ਕੁਮਾਰ, ਵਰਿੰਦਰ ਵਿੱਕੀ, ਗੁਰਚਰਨ ਸਿੰਘ ਆਦਿ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਹੱਦ ‘ਤੇ ਵਧਿਆ ਤਣਾਅ: ਪਾਕਿਸਤਾਨ ਨੇ ਮਿਜ਼ਾਈਲ ਪ੍ਰੀਖਣ ਦਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ ‘ਤੇ
Next articleਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ – ਲਲਿਤ ਮੋਹਨ ਪਾਠਕ ਬੱਲੂ