ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਇਜ਼ ਫੈਡਰੇਸ਼ਨ ਦੇ ਸੱਦੇ ਤੇ ਪੰਜਾਬ ਸੁਬਾਰੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੈਨਸ਼ਨਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਸਾਥੀਆਂ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਸਬੰਧੀ ਰੋਸ ਦਿਵਸ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਮੱਖਣ ਸਿੰਘ ਵਾਹਿਦਪੁਰੀ ਤੇ ਪੈਨਸ਼ਨਰ ਆਗੂ ਬਲਵੰਤ ਰਾਮ ਦੀ ਅਗਵਾਈ ਵਿੱਚ ਮਨਾਇਆ ।ਇਸ ਸਮੇਂ ਆਗੂਆਂ ਨੇ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਮੁਲਾਜ਼ਮਾਂ , ਪੈਨਸ਼ਨਰਾਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਆਮ ਲੋਕਾਂ ਉੱਤੇ ਟੈਕਸਾਂ ਦਾ ਵੱਡਾ ਬੋਝ ਪਾ ਕੇ ਵੱਡੇ ਕਾਰੋਬਾਰੀ ਕਾਰਪੋਰੇਟ ਅਦਾਰਿਆਂ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰੀ ਅਦਾਰਿਆਂ ਵਿਚ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਬੇਰੁਜ਼ਗਾਰੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਮੇਂ ਕੇਂਦਰ ਤੇ ਰਾਜ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਅਦਾਰਿਆਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ,ਪਬਲਿਕ ਅਦਾਰਿਆਂ ਦਾ ਉਜਾੜਾ ਬੰਦ ਕੀਤਾ ਜਾਵੇ ,ਸਰਕਾਰੀ ਅਦਾਰਿਆਂ ਵਿਚ ਖਾਲੀ ਪੋਸਟਾਂ ਭਰੀਆਂ ਜਾਣ ,ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ,ਹਰ ਤਰਾਂ ਦੇ ਬਕਾਏ ਤੁਰੰਤ ਅਦਾ ਕੀਤੇ ਜਾਣ,ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ,ਪਬਲਿਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ ਰਾਸ਼ਨ ਮੁੱਹਈਆ ਕਰਵਾਇਆ ਜਾਵੇ। ਇਸ ਸਮੇਂ ਜਗਦੀਸ਼ ਰਾਇ, ਜੀਤ ਸਿੰਘ ਬਗਵਾਈ, ਵਿਨੋਦ ਕੁਮਾਰ,ਗੁਰਨਾਮ ਹਾਜ਼ੀਪੁਰ, ਜੋਗਿੰਦਰ ਢਾਹਾਂ, ਬਾਬੂ ਪਰਮਾ ਨੰਦ,ਗੁਰਨੀਤ,ਨਰੇਸ਼ ਬੱਗਾ,ਰਮਨ ਕੁਮਾਰ,ਗੁਰਨਾਮ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly